ਜਲੰਧਰ, 24 ਨਵੰਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਵਿੱਚ ਅੱਜ ਇੱਕ ਹੋਰ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਮੋਚੀਆ ਮੁਹੱਲਾ, ਬਸਤੀ ਸ਼ੇਖ ਵਿੱਚ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਹੈ। ਜੁਆਇੰਟ ਕਮਿਸ਼ਨਰ ਆਫ਼ ਪੁਲਿਸ ਸੰਦੀਪ ਕੁਮਾਰ ਸ਼ਰਮਾ ਨੇ ਖੁਦ ਮੌਕੇ ’ਤੇ ਪਹੁੰਚ ਕੇ ਕਾਰਵਾਈ ਦੀ ਨਿਗਰਾਨੀ ਕੀਤੀ ।
ਇਹ ਗੈਰ-ਕਾਨੂੰਨੀ ਉਸਾਰੀ ਵਿਸ਼ਾਲ ਉਰਫ਼ ਲੋਟਾ ਪੁੱਤਰ ਪਿੰਕਾ ਵਾਸੀ ਮੋਚੀਆ ਮੁਹੱਲਾ, ਬਸਤੀ ਸ਼ੇਖ, ਜੋ ਕਿ ਥਾਣਾ ਡਵੀਜ਼ਨ ਨੰਬਰ 5 ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਦੀ ਸੀ। ਵਿਸ਼ਾਲ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ‘ਤੇ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਹੀ 7 ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਜਲੰਧਰ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਸ਼ਾ ਤਸਕਰੀ ਖਿਲਾਫ਼ ਅਜਿਹੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ।
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਨਸ਼ਾ ਤਸਕਰੀ ਜਾਂ ਨਸ਼ੇ ਨਾਲ ਜੁੜੀ ਕੋਈ ਵੀ ਜਾਣਕਾਰੀ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
Trending
- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਵਿਖੇ ਦਾਖ਼ਲਾ ਪ੍ਰਕਿਰਿਆ ਸ਼ੁਰੂ
- ਚੇਤਨਾ ਵਿੱਦਿਅਕ ਟੂਰ ਤਹਿਤ ਵਿਦਿਆਰੀਥੀਆਂ ਨੂੰ ਕਰਵਾਇਆ ਜ਼ਿਲ੍ਹਾ ਚੋਣ ਦਫ਼ਤਰ ਦਾ ਦੌਰਾ
- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਨਵੰਬਰ ਨੂੰ
- ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦੇ ਮੋਚੀਆ ਮੁਹੱਲਾ ਬਸਤੀ ਸ਼ੇਖ ਵਿਖੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ
- ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ
- ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 26 ਨਵੰਬਰ ਨੂੰ
- ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ 24 ਘੰਟੇ ਚੌਕਸੀ ਰੱਖਣਗੇ


