ਜਲੰਧਰ, 24 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ ‘ਚੇਤਨਾ ਵਿੱਦਿਅਕ ਟੂਰ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਫੀ ਪਿੰਡ ਅਤੇ ਡਿਪਸ ਸਕੂਲ ਅਰਬਨ ਇਸਟੇਟ, ਜਲੰਧਰ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਚੋਣ ਦਫਤਰ ਦਾ ਦੌਰਾ ਕਰਵਾਇਆ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋਕਤੰਤਰ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਮਹੱਤਵਪੂਰਣ ਭੂਮਿਕਾ ਬਾਰੇ ਜਾਗਰੂਕ ਕੀਤਾ ਗਿਆ।
ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਰਜਿਸਟ੍ਰੇਸ਼ਨ ਲਈ ਵਰਤੇ ਜਾਣ ਵਾਲੇ ਵੱਖ-ਵੱਖ ਫਾਰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰ. 6, ਵੋਟਰ ਸੂਚੀ ਵਿੱਚ ਦਰਜ ਵੋਟ ਕਟਵਾਉਣ ਲਈ ਫਾਰਮ ਨੰ. 7, ਵੋਟਰ ਕਾਰਡ ਵਿੱਚ ਦਰੁੱਸਤੀ ਕਰਵਾਉਣ ਲਈ/ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਸ਼ਿਫਟਿੰਗ ਲਈ/ਡੁਪਲੀਕੇਟ ਵੋਟਰ ਕਾਰਡ ਪ੍ਰਾਪਤ ਕਰਨ ਲਈ/ਪੀ.ਡਬਲਯੂ.ਡੀ. ਵਜੋਂ ਮਾਰਕਿੰਗ ਲਈ ਫਾਰਮ ਨੰ. 8 , ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ. 6-ਬੀ ਅਤੇ ਐਨ. ਆਰ.ਆਈ. ਨੂੰ ਵੋਟਰ ਵਜੋਂ ਵੋਟਰ ਸੂਚੀ ਵਿੱਚ ਦਰਜ ਕਰਨ ਲਈ ਫਾਰਮ ਨੰ. 6-ਏ ਭਰੇ ਜਾ ਸਕਦੇ ਹਨ।
ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਵੱਖ-ਵੱਖ ਐਪਲੀਕੇਸ਼ਨਾਂ/ਪੋਰਟਲ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਨੋ ਯੂਅਰ ਕੈਂਡੀਡੇਟ, ਸੀ-ਵਿਜਿਲ ਅਤੇ ਵੋਟਰ ਸਰਵਿਸ ਪੋਰਟਲ (http://voters.eci.gov.in/ ) ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਿਧਾਨ ਸਭਾ/ਲੋਕ ਸਭਾ ਚੋਣ ਹਲਕਿਆਂ ਬਾਰੇ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੂਥ ਲੈਵਲ ਅਫਸਰ ਦੀ ਜ਼ਿੰਮੇਵਾਰੀ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕੋਈ ਵੀ ਵਿਅਕਤੀ ਚੋਣ ਪ੍ਰਕਿਰਿਆ ਜਾਂ ਵੋਟਰ ਵਜੋਂ ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ/ਸੁਝਾਅ ਲੈਣ ਲਈ ਟੋਲ ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ਰਾਹੀਂ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਰਜਨੀ ਗੁਪਤਾ, ਅਮਨਪ੍ਰੀਤ ਕੌਰ ਅਤੇ ਸੰਦੀਪ ਸਿੰਘ, ਲੈਕਚਰਾਰ ਮਨਜੀਤ ਸਿੰਘ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਕਰਮਚਾਰੀ ਮਨਦੀਪ ਕੌਰ ਅਤੇ ਊਸ਼ਾ ਰਾਣੀ ਵੀ ਮੌਜੂਦ ਸਨ।
Trending
- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਵਿਖੇ ਦਾਖ਼ਲਾ ਪ੍ਰਕਿਰਿਆ ਸ਼ੁਰੂ
- ਚੇਤਨਾ ਵਿੱਦਿਅਕ ਟੂਰ ਤਹਿਤ ਵਿਦਿਆਰੀਥੀਆਂ ਨੂੰ ਕਰਵਾਇਆ ਜ਼ਿਲ੍ਹਾ ਚੋਣ ਦਫ਼ਤਰ ਦਾ ਦੌਰਾ
- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਨਵੰਬਰ ਨੂੰ
- ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦੇ ਮੋਚੀਆ ਮੁਹੱਲਾ ਬਸਤੀ ਸ਼ੇਖ ਵਿਖੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ
- ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ
- ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 26 ਨਵੰਬਰ ਨੂੰ
- ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ 24 ਘੰਟੇ ਚੌਕਸੀ ਰੱਖਣਗੇ


