ਜਲੰਧਰ, 1 ਦਸੰਬਰ: ਕਮਿਸ਼ਨਰੇਟ ਪੁਲਿਸ ਜਲੰਧਰ ਨੇ ਜਿੰਮ ਆਫ ਦਿ ਗਰਿੱਡ ਨੇੜੇ ਮਾਡਲ ਟਾਊਨ ਜਲੰਧਰ ਵਿੱਚ ਹੋਈ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਲ ਦੋ ਫਰਾਰ ਮੁਲਜ਼ਮਾਂ ਨੂੰ 2 ਪਿਸਤੌਲ .32 ਬੋਰ ਅਤੇ 2 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ, ਏ.ਡੀ.ਸੀ.ਪੀ.-II ਹਰਿੰਦਰ ਸਿੰਘ ਗਿੱਲ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਐਸ.ਐਚ.ਓ ਬਲਵਿੰਦਰ ਕੁਮਾਰ ਦੀਆਂ ਪੁਲਿਸ ਟੀਮਾਂ ਵੱਲੋਂ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮੁਕੱਦਮਾ ਨੰਬਰ 122 ਮਿਤੀ 02.07.2025 ਅ/ਧ 109, 62, 61(2) ਬੀ.ਐਨ.ਐਸ. 25-54-59 ਆਰਮਜ਼ ਐਕਟ ਥਾਣਾ ਡਵੀਜ਼ਨ ਨੰਬਰ 6 ਜਲੰਧਰ ਵਿੱਚ ਦਰਜ ਕੀਤਾ ਗਿਆ ਸੀ। ਇਸ ਮੁਕੱਦਮੇ ਵਿੱਚ ਪੁਲਿਸ ਵੱਲੋਂ ਪਹਿਲਾਂ ਮਿਤੀ 23.7.2025 ਨੂੰ ਭੁਪਿੰਦਰ ਸਿੰਘ ਵਾਸੀ ਗੜੁਪੜ, ਥਾਣਾ ਔੜ, ਜ਼ਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 1 ਪਿਸਟਲ .32 ਬੋਰ ਅਤੇ 1 ਜ਼ਿੰਦਾ ਰੌਂਦ ਬਰਾਮਦ ਕੀਤਾ ਗਿਆ ਸੀ।ਮੁਕੱਦਮੇ ਵਿੱਚ ਅੱਗੇ ਕਾਰਵਾਈ ਕਰਦਿਆਂ ਮਿਤੀ 30.11.2025 ਨੂੰ ਖੂਫੀਆ ਸੋਰਸਾਂ ਅਤੇ ਟੈਕਨੀਕਲ ਇਨਪੁੱਟਸ ਦੇ ਆਧਾਰ ’ਤੇ ਜਲੰਧਰ ਪੁਲਿਸ ਵਲੋਂ ਵਾਰਦਾਤ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਰੱਜਤ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਫੋਲੜੀਵਾਲ ਥਾਣਾ ਸਦਰ ਜਲੰਧਰ ਅਤੇ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਫੋਲੜੀਵਾਲ ਥਾਣਾ ਸਦਰ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਤੋਂ 2 ਪਿਸਟਲ .32 ਬੋਰ ਅਤੇ 02 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।ਮੁਲਜ਼ਮ ਰੱਜਤ ਖਿਲਾਫ਼ ਪਹਿਲਾਂ ਤੋਂ 1 ਮੁਕੱਦਮਾ ਅਤੇ ਮੁਲਜ਼ਮ ਹਰਦੀਪ ਸਿੰਘ ਖਿਲਾਫ਼ 2 ਮੁਕੱਦਮੇ ਦਰਜ ਹਨ। ਗ੍ਰਿਫ਼ਤਾਰ ਮੁਲਜ਼ਮ ਪੁਲਿਸ ਰਿਮਾਂਡ ’ਤੇ ਹਨ ਅਤੇ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।
Trending
- ਖੰਨਾ ਦੀ ਨੁਹਾਰ ਬਦਲਣ ਦਾ ਸੰਕਲਪ, ਵਿਕਾਸ ਅਤੇ ਸਫ਼ਾਈ ਲਈ ਮੰਤਰੀ ਸੌਂਦ ਮੈਦਾਨ ਵਿੱਚ
- ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ


