ਲੁਧਿਆਣਾ, 01 ਦਸੰਬਰ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ।ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਸਬੰਧੀ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ।ਮੀਟਿੰਗ ਦੌਰਾਨ ਕੌਂਸਲਰ ਅਮਨ ਬੱਗਾ, ਕੌਂਸਲਰ ਪ੍ਰਤਿਨਿਧੀ ਅਸ਼ੋਕ ਕੁਮਾਰ, ਲਾਲਾ ਸੁਰਿੰਦਰ ਅਟਵਾਲ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਚੌਧਰੀ ਬੱਗਾ ਵੱਲੋਂ ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ। ਵਿਧਾਇਕ ਬੱਗਾ ਦੇ ਧਿਆਨ ਵਿੱਚ ਆਇਆ ਹੈ ਕਿ ਬਾਜਾਰ ਵਿੱਚ ਕਈ ਥਾਵਾਂ ‘ਤੇ ਘਰਾਂ ਦੇ ਅੱਗੇ ਪੁਰਾਣੇ ਬੋਰਡ ਲੱਗੇ ਹਨ, ਵੱਖ-ਵੱਖ ਥਾਵਾਂ ‘ਤੇ ਸੜ੍ਹਕਾਂ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ ਜੋਕਿ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਨੂੰ ਵੀ ਢੁੱਕਵੇਂ ਸਥਾਨਾਂ ‘ਤੇ ਸਥਾਪਤ ਕੀਤਾ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚਲਦੀ ਰਹੇ।ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Trending
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
- ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
- ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ
- ਡੇਅਰੀ ਖੇਤਰ ਵਿੱਚ 70 ਫ਼ੀਸਦੀ ਤੋਂ ਵੱਧ ਹਿੱਸੇਦਾਰੀ ਔਰਤਾਂ ਦੀ, ਡੇਅਰੀ ਉਦਯੋਗ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਅਗਵਾਈ ਵਾਲੀਆਂ ਸਹਿਕਾਰੀ ਸਭਾਵਾਂ ਤੇ ਐਫ਼ਪੀਓਜ਼ ਨੂੰ ਆਸਾਨ ਕਰਜ਼ੇ, ਸਿਖਲਾਈ ਤੇ ਬੁਨਿਆਦੀ ਢਾਂਚੇ ਵਿੱਚ ਮਦਦ ਦੀ ਲੋੜ: ਐਮਪੀ ਸਤਨਾਮ ਸਿੰਘ ਸੰਧੂ
- ਜ਼ਿਲ੍ਹੇ ‘ਚ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀ ਢੁਕਵੀਂ ਸਪਲਾਈ ਜਾਰੀ ਹੈ, ਘਬਰਾਹਟ ‘ਚ ਖਰੀਦਦਾਰੀ ਤੋਂ ਬਚੋ : ਡਿਪਟੀ ਕਮਿਸ਼ਨਰ
- *ਵਿਧਾਇਕ ਬੱਗਾ ਨੇ ਹੈਬੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਹਕੂਮਤ ਦੇ ਦਰਬਾਰ ਚੋਂ ਛੜਿਆਂ ਨੂੰ ਬੇਦਖਲੀ ਦੀ ਸ਼ਜਾ
- ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਭਲਕੇ 14 ਮਾਰਚ ਨੂੰ


