ਜਲੰਧਰ, 5 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਫੌਜੀ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਬਹਾਦਰ ਸੂਰਮਿਆਂ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ, ਜਿਨ੍ਹਾਂ ਆਪਣਾ ਪੂਰਾ ਜੀਵਨ ਦੇਸ਼ ਨੂੰ ਸਮਰਪਿਤ ਕਰ ਦਿੱਤਾ।ਇਥੇ ਰੈੱਡ ਕਰਾਸ ਭਵਨ ਵਿਖੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ‘ਵਿਜੇ ਦਿਵਸ-2025’ ਦੇ ਸਬੰਧ ਵਿੱਚ ਸਾਬਕਾ ਸੈਨਿਕਾਂ ਦੇ ਸਨਮਾਨ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਬਹਾਦਰੀ ਨਾਲ ਲੜਨ ਵਾਲੇ ਸ਼ੂਰਵੀਰ ਸਾਡੇ ਲਈ ਪ੍ਰੇਰਨਾ ਸਰੋਤ ਹਨ ਅਤੇ ਅੱਜ ਜੋ ਅਸੀਂ ਖੁੱਲ੍ਹੀ ਹਵਾ ਵਿੱਚ ਸਾਹ ਲਾ ਰਹੇ ਹਾਂ, ਉਹ ਇਨ੍ਹਾਂ ਬਹਾਦਰ ਫੌਜੀਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਲੁਧਿਆਣਾ ਨਾਲ ਸਬੰਧਤ 16 ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਇਲਾਵਾ ਇਨ੍ਹਾਂ ਜ਼ਿਲ੍ਹਿਆਂ ਦੇ 350 ਸਾਬਕਾ ਫੌਜੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਣੇ ਜੀਵਨ ਦਾ ਬਲਿਦਾਨ ਦੇਣ ਵਾਲੇ ਬਹਾਦਰ ਸ਼ਹੀਦ ਹਮੇਸ਼ਾ ਸਾਡੇ ਦਿਲਾਂ ਵਿੱਚ ਜਿਊਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਾਡਾ ਨੈਤਿਕ ਫਰਜ਼ ਹੈ। ਇਸ ਉਪਰਾਲੇ ਲਈ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੀ ਸ਼ਲਾਘਾ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਸੰਸਥਾ ਵੱਲੋਂ ਸ਼ਹੀਦ ਫੌਜੀਆਂ ਅਤੇ ਸਾਬਕਾ ਸੈਨਿਕਾ ਦੇ ਪਰਿਵਾਰਾਂ ਲਈ ਬਹੁਤ ਨੇਕ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੰਸਥਾ ਭਵਿੱਖ ਵਿੱਚ ਵੀ ਹੋਰ ਮਜ਼ਬੂਤੀ ਨਾਲ ਅਜਿਹੇ ਉਪਰਾਲੇ ਕਰਦੀ ਰਹੇਗੀ।ਮੇਅਰ ਵਿਨੀਤ ਧੀਰ ਨੇ ਸ਼ਹੀਦ ਸੈਨਿਕਾਂ ਦੇ ਬਲਿਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਇਨ੍ਹਾਂ ਦੀਆਂ ਕੁਰਬਾਨੀਆਂ ਸਾਡੀ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।ਇਸ ਤੋਂ ਪਹਿਲਾਂ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪ੍ਰਧਾਨ ਸੁਰਿੰਦਰ ਅਗਰਵਾਲ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ, ਵਿਸ਼ੇਸ਼ ਮਹਿਮਾਨ ਮੇਅਰ ਵਿਨੀਤ ਧੀਰ, ਲਵਲੀ ਗਰੁੱਪ ਤੋਂ ਰਮੇਸ਼ ਮਿੱਤਲ ਅਤੇ ਨਰੇਸ਼ ਮਿੱਤਲ, ਕੀਮਤੀ ਭਗਤ ਸਮੇਤ ਹੋਰ ਮਹਿਮਾਨਾਂ ਦਾ ਸਮਾਗਮ ਵਿੱਚ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸੁਰਿੰਦਰ ਅਗਰਵਾਲ ਨੇ ਕਿਹਾ ਕਿ ਸੰਸਥਾ ਵੱਲੋਂ ਭਵਿੱਖ ਵਿੱਚ ਵੀ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਸੰਸਥਾ ਵੱਲੋਂ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ।ਸਮਾਗਮ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਪ੍ਰਭਜੋਤ ਕੌਰ, ਗਿਰੀਸ਼ ਭੱਟ, ਸੋਮ ਸਹੋਤਾ, ਅਖਿਲ ਭਾਰਤੀਯ ਸੰਮੇਲਨ ਦੇ ਅਹੁਦੇਦਾਰ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
Trending
- ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*
- ਪੰਜਾਬ ‘ਚ 22 ਜਨਵਰੀ ਤੋਂ ਲਾਂਚ ਹੋਵੇਗੀ; ਨਸ਼ੇ ਵਿਰੁੱਧ ਜੰਗ ਤੇ ਸਿਹਤ ਸਹੂਲਤਾਂ ਲਈ ਸਰਕਾਰ ਨੇ ਕੱਸ ਲਈ ਕਮਰ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ””ਪਾਵਨ ਸਰੂਪਾਂ ਦੇ ਮਾਮਲੇ ’ਚ
- ਸਾਡੀ ਸਰਕਾਰ ਦੌਰਾਨ ਹੋਏ ਸਿੱਖਿਆ ਤੇ ਸਿਹਤ ਸੰਭਾਲ ਸੁਧਾਰਾਂ ਨੂੰ ਕੌਮੀ ਪੱਧਰ ਉੱਤੇ ਸਰਾਹਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਜਰਨੈਲ ਸਿੰਘ ਵਲਟੋਹਾ ਕਤਲ ਕਾਂਡ ਦੇ ਸਾਰੇ 7 ਦੋਸ਼ੀ ਕਾਬੂ, ਪੰਜਾਬ ਪੁਲਿਸ ਨੇ 8 ਦਿਨਾਂ ਵਿੱਚ ਸੁਲਝਾਈ ਗੁੱਥੀ:ਧਾਲੀਵਾਲ
- ਪੁਲਿਸ ਵੱਲੋਂ ਟਰੈਫਿਕ ਸਬੰਧੀ ਵਿਸ਼ੇਸ਼ ਰੂਟ ਜਾਰੀ, ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ
- ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਤੱਕੜੀ ’ਚ ਟਿਕੀ ਚੁਣੌਤੀਆਂ ਭਰੀ ਪੰਡ
- ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ


