ਜਲੰਧਰ, 5 ਦਸੰਬਰ : ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਅੱਜ ਝੰਡਾ ਦਿਵਸ ਦੀ ਰਸਮੀ ਸ਼ੁਰੂਆਤ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੂੰ ਫਲੈਗ ਲਗਾ ਕੇ ਕੀਤੀ ਗਈ।ਇਥੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਥਿਤ ਫੀਲਡ ਦਫ਼ਤਰ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਵੱਲੋਂ ਕੈਬਨਿਟ ਮੰਤਰੀ ਨੂੰ ਫਲੈਗ ਲਗਾਇਆ ਗਿਆ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਮਨਾਇਆ ਜਾਂਦਾ ਹੈ। ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਤਹਿਤ ਆਮ ਨਾਗਰਿਕਾਂ ਤੋਂ ਇਕੱਤਰ ਕੀਤੀ ਗਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਵੇ।ਇਸ ਮੌਕੇ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਦੇਸ਼ ਦੇ ਬਹਾਦਰ ਜਵਾਨਾਂ ਦੇ ਬਲਿਦਾਨਾਂ ਦਾ ਮੁੱਲ ਕਦੇ ਵੀ ਉਤਾਰਿਆ ਨਹੀਂ ਕੀਤਾ ਜਾ ਸਕਦਾ।ਕੈਬਨਿਟ ਮੰਤਰੀ ਨੇ ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਸਰੀਰਕ ਤੌਰ ’ਤੇ ਅਸਮਰੱਥ ਹੋਏ ਸੈਨਿਕਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਅਤੇ ਹੋਰ ਸਖ਼ਸ਼ੀਅਤਾਂ ਵੀ ਮੌਜੂਦ ਸਨ।——
Trending
- ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*
- ਪੰਜਾਬ ‘ਚ 22 ਜਨਵਰੀ ਤੋਂ ਲਾਂਚ ਹੋਵੇਗੀ; ਨਸ਼ੇ ਵਿਰੁੱਧ ਜੰਗ ਤੇ ਸਿਹਤ ਸਹੂਲਤਾਂ ਲਈ ਸਰਕਾਰ ਨੇ ਕੱਸ ਲਈ ਕਮਰ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ””ਪਾਵਨ ਸਰੂਪਾਂ ਦੇ ਮਾਮਲੇ ’ਚ
- ਸਾਡੀ ਸਰਕਾਰ ਦੌਰਾਨ ਹੋਏ ਸਿੱਖਿਆ ਤੇ ਸਿਹਤ ਸੰਭਾਲ ਸੁਧਾਰਾਂ ਨੂੰ ਕੌਮੀ ਪੱਧਰ ਉੱਤੇ ਸਰਾਹਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਜਰਨੈਲ ਸਿੰਘ ਵਲਟੋਹਾ ਕਤਲ ਕਾਂਡ ਦੇ ਸਾਰੇ 7 ਦੋਸ਼ੀ ਕਾਬੂ, ਪੰਜਾਬ ਪੁਲਿਸ ਨੇ 8 ਦਿਨਾਂ ਵਿੱਚ ਸੁਲਝਾਈ ਗੁੱਥੀ:ਧਾਲੀਵਾਲ
- ਪੁਲਿਸ ਵੱਲੋਂ ਟਰੈਫਿਕ ਸਬੰਧੀ ਵਿਸ਼ੇਸ਼ ਰੂਟ ਜਾਰੀ, ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ
- ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਤੱਕੜੀ ’ਚ ਟਿਕੀ ਚੁਣੌਤੀਆਂ ਭਰੀ ਪੰਡ
- ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ


