ਜਲੰਧਰ, 6 ਦਸੰਬਰ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਨਿਗਰਾਨੀ ਅਤੇ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਜਲੰਧਰ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 80 ਗ੍ਰਾਮ ਹੈਰੋਇਨ ਅਤੇ 2,05,000 ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਦਸੰਬਰ 2025 ਨੂੰ ਸੀ.ਆਈ.ਏ. ਸਟਾਫ਼ ਦੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਫੋਕਲ ਪੁਆਇੰਟ ਜਲੰਧਰ ਤੋਂ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ । ਇਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਸਾਜਨ ਪੁੱਤਰ ਗੁਰਜੀਤ ਸਿੰਘ ਵਾਸੀ ਪ੍ਰੀਤ ਨਗਰ ਸੋਡਲ ਰੋਡ ਥਾਣਾ ਡਵੀਜ਼ਨ ਨੰਬਰ 8 ਜਲੰਧਰ ਅਤੇ ਪ੍ਰਭਜੋਤ ਉਰਫ਼ ਪ੍ਰਭ ਪੁੱਤਰ ਜਸਪਾਲ ਵਾਸੀ ਪ੍ਰੀਤ ਨਗਰ ਸੋਡਲ ਰੋਡ, ਜਲੰਧਰ ਵਜੋਂ ਹੋਈ। ਉਕਤ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਕੁੱਲ 80 ਗ੍ਰਾਮ ਹੈਰੋਇਨ ਸਮੇਤ 2 ਲੱਖ 5 ਹਜ਼ਾਰ ਰੁਪਏ ਬਰਾਮਦ ਕੀਤੀ ਗਈ। ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 295 ਮਿਤੀ 4.12.2025 ਅਧੀਨ ਧਾਰਾ 21, 27-ਏ, 61-85 ਐਨ.ਡੀ.ਪੀ.ਐਸ. ਐਕਟ ਹੇਠ ਥਾਣਾ ਡਵੀਜ਼ਨ ਨੰਬਰ 8 ਜਲੰਧਰ ਵਿੱਚ ਦਰਜ ਕੀਤਾ ਗਿਆ ਹੈ।ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਸਾਜਨ ਖ਼ਿਲਾਫ਼ ਪਹਿਲਾਂ ਵੀ ਮੁਕੱਦਮਾ ਨੰਬਰ 133 ਮਿਤੀ 08.05.2022 ਧਾਰਾ 21, 61-85 ਐਨ.ਡੀ.ਪੀ.ਐਸ. ਐਕਟ ਥਾਣਾ ਡਵੀਜ਼ਨ ਨੰਬਰ 8 ਜਲੰਧਰ ਵਿੱਚ ਦਰਜ ਹੈ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਪੁੱਛਗਿੱਛ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਇਸ ਤਰ੍ਹਾਂ ਦੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਸਖ਼ਤੀ ਨਾਲ ਜਾਰੀ ਰੱਖੇਗੀ।
Trending
- 12 ਵਜੇ’ ਦੇ ਇਤਿਹਾਸ ਨੂੰ ਸਮਝਣ ਕਾਂਗਰਸੀ ਆਗੂ, ਸਿੱਖਾਂ ਨੇ ਦੇਸ਼ ਦੀਆਂ ਧੀਆਂ ਨੂੰ ਅਬਦਾਲੀ ਵਰਗੇ ਹਮਲਾਵਰਾਂ ਤੋਂ ਬਚਾਇਆ ਸੀ:ਕੰਗ
- ਚੰਡੀਗੜ੍ਹ ਨੇ ਯੂਨੀਵਰਸਿਟੀ ਨੇ ਕੀਤੀ 5ਵੇਂ ਫ਼ੈਪ ਕੌਮੀ ਪੁਰਸਕਾਰਾਂ ਦੀ ਮੇਜ਼ਬਾਨੀ, 476 ਸਕੂਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਗਿਆ ਸਨਮਾਨਤ
- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ‘ਚ ਬਾਲ ਵਿਆਹ ਦੀ ਰੋਕਥਾਮ ਲਈ ਅਭਿਆਨ ਜਾਰੀ
- ਹਲਕੇ ਦੇ ਵਸਨੀਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
- ਲੁਧਿਆਣਾ ਵਿੱਚ ਬਾਸਕਟਬਾਲ ਲਈ ਰਿਫਰੈਸ਼ਰ ਕੋਰਸ ਸ਼ੁਰੂ*
- ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 80 ਗ੍ਰਾਮ ਹੈਰੋਇਨ ਤੇ 2,05,000 ਡਰੱਗ ਮਨੀ ਸਮੇਤ 2 ਵਿਅਕਤੀ ਕਾਬੂ
- ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
- ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ


