ਲੁਧਿਆਣਾ, 07 ਦਸੰਬਰ (000) – ਜ਼ਿਲ੍ਹਾ ਖਜ਼ਾਨਾ ਅਫਸਰ, ਲੁਧਿਆਣਾ ਉਪਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ “ਪੈਨਸ਼ਨਰ ਸੇਵਾ ਮੇਲਾ-2” ਦਾ ਸਫਲ ਆਯੋਜਨ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੇਲੇ ਵਿੱਚ ਵੱਡੀ ਤਦਾਦ ਵਿੱਚ ਸਰਕਾਰੀ ਦਫਤਰਾਂ ਵਿੱਚੋਂ ਸੇਵਾ ਮੁਕਤ ਹੋਏ ਪੈਨਸਨਰਾਂ ਦੀ ਈ-ਕੇ ਵਾਈ ਸੀ ਅਤੇ ਜੀਵਨ ਪ੍ਰਮਾਣ ਪੱਤਰ ਰਾਹੀ ਡੀਜਿਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਖਜਾਨਾ ਦਫਤਰ ਦੇ ਸਟਾਫ, ਉਪ ਖਜਾਨਾ ਦਫਤਰ ਦੇ ਸਟਾਫ, ਸਟੇਟ ਬੈਂਕ ਆਫ ਇੰਡੀਆ, ਬੈਂਕ ਆਫ ਇੰਡੀਆਂ, ਪੰਜਾਬ ਨੈਸਨਲ ਬੈਂਕ, ਕੇਨਰਾ ਬੈਕ , ਇੰਡੀਅਨ ਓਵਰਸੀਜ ਬੈਂਕ. ਯੂਕੋ ਬੈਂਕ, ਸੈਂਟਰਲ ਬੈਂਕ ਆਫ ਇੰਡੀਆਂ ਅਤੇ ਪੰਜਾਬ ਸਿੰਧ ਬੈਂਕ ਦੇ ਸਟਾਫ ਦਾ ਭਰਪੂਰ ਸਹਿਯੋਗ ਰਿਹਾ।ਜ਼ਿਕਰਯੋਗ ਹੈ ਕਿ ਵਿੱਤ ਵਿਭਾਗ, ਪੰਜਾਬ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਜ਼ਿਲ੍ਹਾ ਖਜ਼ਾਨਾ ਦਫਤਰ ਪੱਧਰ ‘ਤੇ ਮਿਤੀ 13 ਤੋਂ 15 ਨਵੰਬਰ, 2025 ਤੱਕ ਪੈਨਸ਼ਨਰ ਸੇਵਾ ਮੇਲਾ ਆਯੋਜਿਤ ਕੀਤਾ ਗਿਆ ਸੀ ਅਤੇ 04 ਦਸੰਬਰ ਤੋ 06 ਦਸੰਬਰ ਤੱਕ ਦੂਜੀ ਵਾਰ ਲਗਾਏ ਗਏ ਪੈਨਸਨ ਸੇਵਾ ਮੇਲੇ ਵਿੱਚ ਵੀ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਲਾਭ ਲਿਆ। ਜ਼ਿਲ੍ਹਾ ਖਜ਼ਾਨਾ ਅਫਸਰ, ਲੁਧਿਆਣਾ ਉਪਨੀਤ ਸਿੰਘ ਵੱਲੋਂ ਸਮੂਹ ਪੰਜਾਬ ਰਾਜ ਦੇ ਸਰਕਾਰੀ ਦਫਤਰਾਂ ਵਿੱਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਪੈਨਸ਼ਨਰਾਂ ਵੱਲੋਂ ਹਾਲੇ ਤੱਕ ਆਪਣੀ ਈ-ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਨਹੀਂ ਕਰਵਾਈ ਗਈ, ਉਹ ਪੈਨਸ਼ਨਰ ਇਸ ਪ੍ਰਕਿਰਿਆ ਨੂੰ ਜਿਲ੍ਹਾ ਖਜਾਨਾ ਦਫਤਰ ਲੁਧਿਆਣਾ, ਉਪ ਖਜਾਨਾ ਦਫਤਰ ਖੰਨਾ, ਉਪ ਖਜਾਨਾ ਦਫਤਰ ਸਮਰਾਲਾ, ਉਪ ਖਜਾਨਾ ਦਫਤਰ ਪਾਇਲ, ਉਪ ਖਜਾਨਾ ਦਫਤਰ ਜਗਰਾਉ ਅਤੇ ਉਪ ਖਜਾਨਾ ਦਫਤਰ ਰਾਏਕੋਟ ਵਿਖੇ ਕਿਸੇ ਵੀ ਦਫਤਰੀ ਕੰਮਕਾਜ ਵਾਲੇ ਦਿਨ ਸਵੇਰੇ 09 ਵਜੇ ਤੋਂ 05 ਵਜੇ ਤੱਕ ਕਰਵਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੈਨਸ਼ਨਰਾਂ ਨੂੰ ਇਹ ਈ- ਕੇ ਵਾਈ ਸੀ ਦੀ ਪ੍ਰਕਿਰਿਆ ਜਲਦ ਤੋਂ ਜਲਦ ਕਰਵਾਉਣੀ ਲਾਜ਼ਮੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਪੈਨਸਨਰਾਂ ਦੇ ਹਿੱਤ ਲਈ ਪੈਨਸਨ ਸੇਵਾ ਪੋਰਟਲ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
Trending
- ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ
- ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ
- ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼
- ਪੰਜਾਬ ਸਟੇਟ ਫੂਡ ਕਮਿਸ਼ਨ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਕੀਤਾ ਨਿਰੀਖਣ
- ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
- “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਅਧੀਨ ਵਿਸ਼ੇਸ਼ ਕੈਂਪਾਂ ਦਾ ਆਯੋਜਨ
- ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ, ਜ਼ਿਲ੍ਹਾ ਲੁਧਿਆਣਾ ਦੀਆਂ 100 ਮਹਿਲਾ ਉਦਮੀਆਂ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਸਨਮਾਨਿਤ
- *ਬੱਚਤ ਭਵਨ ਲੁਧਿਆਣਾ ਵਿੱਚ 42 ਮਹਿਲਾ ਬੀ.ਐਲ.ਓਜ਼ ਦਾ ਸਨਮਾਨ, ਵੋਟਰ ਸੂਚੀ ਮੈਪਿੰਗ ਵਿੱਚ ਨਿਭਾਈ ਮਿਸਾਲੀ ਭੂਮਿਕਾ


