ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*- ਨਸ਼ਾ ਮੁਕਤ ਪੰਜਾਬ ਮੁਹਿੰਮ -**ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ*ਲੁਧਿਆਣਾ, 07 ਦਸੰਬਰ (000) – ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ‘ਤੇ ਪੈਂਫਲੇਟ ਵੰਡੇ ਗਏ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਵਿਖੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ, ਬਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਪੈਂਫਲੇਟ ਵੰਡਦਿਆਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੁਹਿੰਮ ਤਹਿਤ ਉਨ੍ਹਾਂ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂੰ ਕਰਵਾਇਆ।
Trending
- ਨਵੇਂ DGP ਲਈ 5 ਅਧਿਕਾਰੀਆਂ ਦਾ ਪੈਨਲ UPSC ਨੂੰ ਭੇਜਿਆ ਗਿਆ; ਸ਼ਤਰੂਘਨ ਕਪੂਰ ਵੀ ਸ਼ਾਮਲ-ਹਰਿਆਣਾ
- ਨਵਜੋਤ ਕੌਰ ਸਿੱਧੂ ਦੇ ਖੁਲਾਸੇ ਕਾਂਗਰਸ ਦੇ ਅੰਦਰ ਭ੍ਰਿਸ਼ਟਾਚਾਰ ਅਤੇ ਬਿਜਲੀ ਵਪਾਰ ਬਾਰੇ ਚਿੰਤਾਜਨਕ ਸਵਾਲ ਖੜ੍ਹੇ ਕਰਦੇ ਹਨ:ਪੰਨੂ
- ਸਥਿਤੀ ਨੂੰ ਆਮ ਬਣਾਉਣ ਲਈ ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਸਾਰੇ ਹਿੱਸੇਦਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ
- SGPC ਦੇ ਅਹੁਦੇਦਾਰਾਂ ਵਿਰੁੱਧ ਮਾਮਲਾ ਦਰਜ,328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡਾ ਐਕਸ਼ਨ
- ਬਲਾਕ ਸੰਮਤੀ ਚੋਣਾਂ ਚ ਭਾਜਪਾ ਨੂੰ ਪਿੰਡ ਪੰਡਵਾਲਾ ਚ ਮਿਲਿਆ ਭਰਵਾਂ ਸਮਰਥਨ
- ਨਗਰ ਨਿਗਮ ਅਧਿਕਾਰੀਆਂ ਨੂੰ ਕਰਤਾਰਪੁਰ ਵਿਖੇ ਨਵੀਂ ਗਊਸ਼ਾਲਾ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼
- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ; ਜ਼ਿਲ੍ਹਾ ਜਲੰਧਰ ‘ਚ 669 ਉਮੀਦਵਾਰ ਲੜਨਗੇ ਚੋਣ*
- ਹਾਕੀ ਨੂੰ ਬੁਲੰਦੀਆਂ ਵੱਲ ਲਿਜਾਣ ਵਿੱਚ ਬਲਵੰਤ ਸਿੰਘ ਕਪੂਰ ਯਾਦਗਾਰੀ ਹਾਕੀ ਟੂਰਨਾਮੈਂਟ ਦਾ ਵੱਡਾ ਯੋਗਦਾਨ : ਸੰਤ ਸੀਚੇਵਾਲ


