ਚੰਡੀਗੜ੍ਹ, 8 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ।ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.7 ਕਿਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।ਇਸ ਆਪਰੇਸ਼ਨ ਦੌਰਾਨ 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 311 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Trending
- ਖੰਨਾ ਦੀ ਨੁਹਾਰ ਬਦਲਣ ਦਾ ਸੰਕਲਪ, ਵਿਕਾਸ ਅਤੇ ਸਫ਼ਾਈ ਲਈ ਮੰਤਰੀ ਸੌਂਦ ਮੈਦਾਨ ਵਿੱਚ
- ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ


