ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ – ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤੇ ਇੱਕ 9 ਐਮਐਮ ਪੀਐਕਸ-5 ਪਿਸਤੌਲ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਲਈ ਜਾਣਕਾਰੀ ਸਾਂਝੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੰਗਠਿਤ ਗਿਰੋਹ ਵੱਲੋਂ ਹਥਿਆਰਾਂ ਦੀਆਂ ਇਹ ਖੇਪਾਂ ਅੱਗੇ ਮਾਝਾ -ਦੋਆਬਾ ਖੇਤਰਾਂ ਵਿੱਚ ਸਰਗਰਮ ਅਪਰਾਧੀਆਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਖੇਪਾਂ ਪ੍ਰਾਪਤ ਕਰਨ ਵਾਲਿਆਂ ਅਤੇ ਵਿੱਤੀ ਚੈਨਲਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਪੁਲਿਸ ਟੀਮ ਨੇ ਖੁਫੀਆ ਇਤਲਾਹ ’ਤੇ ਅਧਾਰਤ ਇੱਕ ਕਾਰਵਾਈ ਤਹਿਤ ਸ਼ੱਕੀ ਗੁਰਬੀਰ ਉਰਫ਼ ਸੋਨੂੰ ਅਤੇ ਗੁਰਪ੍ਰੀਤ ਉਰਫ਼ ਗੋਪਾ ਨੂੰ ਦੋ .30 ਬੋਰ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ।ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਪੁੱਛਗਿੱਛ ਕਾਰਨ ਸਾਰੇ ਨੈੱਟਵਰਕ ਦਾ ਖੁਲਾਸਾ ਹੋ ਗਿਆ ਅਤੇ ਇਸ ਤੋਂ ਬਾਅਦ ਕੀਤੀਆਂ ਛਾਪੇਮਾਰੀਆਂ ਦੌਰਾਨ ਉਨ੍ਹਾਂ ਦੇ ਸਾਥੀਆਂ- ਗੋਰਕਾ ਉਰਫ਼ ਗੋਰਾ ਨੂੰ ਇੱਕ .30 ਬੋਰ ਪਿਸਤੌਲ ਸਮੇਤ, ਜਸਪਾਲ ਉਰਫ਼ ਜੱਸ ਨੂੰ ਇੱਕ .30 ਬੋਰ ਪਿਸਤੌਲ ਅਤੇ ਰਾਜਵਿੰਦਰ ਉਰਫ਼ ਰਾਜੂ ਨੂੰ ਇੱਕ 9 ਐਮਐਮ ਪੀਐਕਸ5 ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਦੌਰਾਨ ਇੱਕ ਨਾਬਾਲਗ ਸਾਥੀ ਨੂੰ ਵੀ ਇੱਕ .30 ਬੋਰ ਪਿਸਤੌਲ ਸਮੇਤ ਹਿਰਾਸਤ ਵਿੱਚ ਲਿਆ ਗਿਆ ਹੈ।ਸੀ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਗੋਰਕਾ ਉਰਫ਼ ਗੋਰਾ ਅਤੇ ਰਾਜਵਿੰਦਰ ਉਰਫ਼ ਰਾਜੂ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਦੇ ਅਪਰਾਧ ਅਤੇ ਬਲਾਤਕਾਰ ਅਤੇ ਪੋਕਸੋ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੇ ਦੋ ਵਿਅਕਤੀਆਂ ਦੀ ਪਛਾਣ, ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਾਲਿਆਂ ਵਜੋਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।ਇਸ ਸਬੰਧੀ, ਪੁਲਿਸ ਸਟੇਸ਼ਨ ਛਾਉਣੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫਆਈਆਰ ਨੰਬਰ 260 ਮਿਤੀ 30-11-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।
Trending
- ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ
- ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ
- ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼
- ਪੰਜਾਬ ਸਟੇਟ ਫੂਡ ਕਮਿਸ਼ਨ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਕੀਤਾ ਨਿਰੀਖਣ
- ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
- “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਅਧੀਨ ਵਿਸ਼ੇਸ਼ ਕੈਂਪਾਂ ਦਾ ਆਯੋਜਨ
- ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ, ਜ਼ਿਲ੍ਹਾ ਲੁਧਿਆਣਾ ਦੀਆਂ 100 ਮਹਿਲਾ ਉਦਮੀਆਂ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਸਨਮਾਨਿਤ
- *ਬੱਚਤ ਭਵਨ ਲੁਧਿਆਣਾ ਵਿੱਚ 42 ਮਹਿਲਾ ਬੀ.ਐਲ.ਓਜ਼ ਦਾ ਸਨਮਾਨ, ਵੋਟਰ ਸੂਚੀ ਮੈਪਿੰਗ ਵਿੱਚ ਨਿਭਾਈ ਮਿਸਾਲੀ ਭੂਮਿਕਾ


