ਲੁਧਿਆਣਾ, 09 ਦਸੰਬਰ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਕਿਪਸ ਮਾਰਕੀਟ, ਸਰਾਭਾ ਨਗਰ, ਬੀ.ਆਰ.ਐਸ.ਨਗਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਸਰਾਭਾ ਨਗਰ, ਲੁਧਿਆਣਾ ਤੋਂ 3 ਬਾਲ ਮਜਦੂਰਾਂ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਅਤੇ ਬਾਅਦ ਵਿੱਚ ਬਾਲ ਭਲਾਈ ਕਮੇਟੀ, ਲੁਧਿਆਣਾ ਸਾਹਮਣੇ ਪੇਸ਼ ਕਰਕੇ ਬੱਚਿਆਂ ਨੂੰ ਚਿਲਡਰਨ ਹੋਮ ਵਿੱਚ ਸ਼ਿਫਟ ਕੀਤਾ ਗਿਆ।
ਟੀਮ ਵਿੱਚ ਵਰਿੰਦਰ ਸਿੰਘ, ਮਨਜੋਤ ਸਿੰਘ, ਸੰਜਨਾ, ਹਰਮਿੰਦਰ ਸਿੰਘ ਰੋਮੀ ਅਤੇ ਪੁਲਿਸ ਵਿਭਾਗ ਦੇ ਮੈਂਬਰ ਵੀ ਸ਼ਾਮਲ ਸਨ।


