ਲੁਧਿਆਣਾ, 11 ਦਸੰਬਰ (000) – ਸੁਚਾਰੂ ਜਲ ਸਪਲਾਈ ਪ੍ਰਣਾਲੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 27 ਅਧੀਨ ਸ਼ੇਰਪੁਰ ਵਿਖੇ 25 ਹਾਰਸ ਪਾਵਰ ਦਾ ਨਵਾਂ ਟਿਊਬਵੈੱਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਸ਼ੇਰਪੁਰ ਨੇੜੇ ਸਟੇਟ ਬੈਂਕ ਆਫ ਇੰਡੀਆ ਦੇ ਨਾਲ ਲੱਗਦੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਅਤੇ ਅੱਜ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਵਿੱਚ ਖਾਸ ਕਰਕੇ ਗਰਮੀਆਂ ਦੇ ਮੌਸਮ ਦੌਰਾਨ, ਪਿਛਲੇ ਕਈ ਸਾਲਾਂ ਤੋਂ ਪੀਣ ਵਾਲ਼ੇ ਪਾਣੀ ਦੀ ਦਿੱਕਤ ਆ ਰਹੀ ਸੀ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।ਇਸ ਮੌਕੇ ਬੰਟੀ ਅੰਸਾਰੀ, ਰਾਜੂ ਸ਼ੇਰਪੁਰੀ, ਭਿੰਦਾ ਗਿੱਲ ਬੰਟੀ, ਹਰਪ੍ਰੀਤ ਸਿੰਘ, ਜੇ ਏ ਹਰਿੰਦਰ ਸਿੰਘ, ਐਸ ਡੀ ਓ ਸਮਰਵੀਰ ਅਤੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।ਬਾਅਦ ਵਿੱਚ, ਵਿਧਾਇਕ ਛੀਨਾ ਨੇ ਵਾਰਡ ਨੰਬਰ 36 ਅਧੀਨ ਲੋਹਾਰਾ ਕਲੋਨੀ ਵਿੱਚ 44 ਲੱਖ ਰੁਪਏ ਦੀ ਲਾਗਤ ਨਾਲ 4 ਇੰਚ ਵਾਲੀ ਨਵੀਂ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦੀ ਵੀ ਸ਼ੁਰੂਆਤ ਕਰਵਾਈ।ਵਿਧਾਇਕ ਛੀਨਾ ਨੇ ਦੱਸਿਆ ਕਿ ਲੋਹਾਰਾ ਕਲੋਨੀ ਵਿੱਚ ਪੁਰਾਣੀ ਪਾਈਪ ਲਾਈਨ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਜਿਸ ਕਾਰਨ ਸਥਾਨਕ ਵਸਨੀਕਾਂ ਨੂੰ ਪੀਣ ਵਾਲੇ ਪੀਣ ਦੀ ਹਮੇਸ਼ਾਂ ਕਿੱਲਤ ਰਹਿੰਦੀ ਹੈ। ਉਨ੍ਹਾਂ ਦੱਸਿਆ ਇਲਾਕਾ ਨਿਵਾਸੀਆਂ ਪਾਸੋਂ ਅਕਸਰ ਪਾਣੀ ਲੀਕੇਜ ਦੀਆਂ ਸ਼ਿਕਾਇਤਾਂ ਮਿਲ ਰਹੀ ਸਨ, ਸਿੱਟੇ ਵਜੋਂ ਨਵੀਂ ਪਾਈਪ ਲਾਈਨ ਵਿਛਾਉਣੀ ਸਮੇਂ ਦੀ ਲੋੜ ਸੀ ਤਾਂ ਜੋ ਵਸਨੀਕਾਂ ਨੂੰ ਲੋੜ ਅਨੁਸਾਰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਪਾਈਪ ਲਾਈਨ ਕਾਰਜ਼ਾਂ ਦੀ ਸ਼ੁਰੂਆਤ ਮੌਕੇ ਹੋਰਨਾਂ ਤੋਂ ਇਲਾਵਾ ਮਹਿਤਾਬ ਸਿੰਘ ਬੰਟੀ, ਮਨਜੀਤ ਸਿੰਘ, ਬਾਲਾਜੀ ਵਾਲ਼ੇ ਅਤੇ ਸਮੂਹ ਮੁਹੱਲਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਇਹ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
Trending
- ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*
- ਪੰਜਾਬ ‘ਚ 22 ਜਨਵਰੀ ਤੋਂ ਲਾਂਚ ਹੋਵੇਗੀ; ਨਸ਼ੇ ਵਿਰੁੱਧ ਜੰਗ ਤੇ ਸਿਹਤ ਸਹੂਲਤਾਂ ਲਈ ਸਰਕਾਰ ਨੇ ਕੱਸ ਲਈ ਕਮਰ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ””ਪਾਵਨ ਸਰੂਪਾਂ ਦੇ ਮਾਮਲੇ ’ਚ
- ਸਾਡੀ ਸਰਕਾਰ ਦੌਰਾਨ ਹੋਏ ਸਿੱਖਿਆ ਤੇ ਸਿਹਤ ਸੰਭਾਲ ਸੁਧਾਰਾਂ ਨੂੰ ਕੌਮੀ ਪੱਧਰ ਉੱਤੇ ਸਰਾਹਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਜਰਨੈਲ ਸਿੰਘ ਵਲਟੋਹਾ ਕਤਲ ਕਾਂਡ ਦੇ ਸਾਰੇ 7 ਦੋਸ਼ੀ ਕਾਬੂ, ਪੰਜਾਬ ਪੁਲਿਸ ਨੇ 8 ਦਿਨਾਂ ਵਿੱਚ ਸੁਲਝਾਈ ਗੁੱਥੀ:ਧਾਲੀਵਾਲ
- ਪੁਲਿਸ ਵੱਲੋਂ ਟਰੈਫਿਕ ਸਬੰਧੀ ਵਿਸ਼ੇਸ਼ ਰੂਟ ਜਾਰੀ, ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ
- ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਤੱਕੜੀ ’ਚ ਟਿਕੀ ਚੁਣੌਤੀਆਂ ਭਰੀ ਪੰਡ
- ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ


