ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਜਾਰੀ**- ਸਰਕਾਰੀ ਹਾਈ ਸਕੂਲ, ਬੱਸ ਸਟੈਂਡ ਤੇ ਜਵਾਹਰ ਨਗਰ ਕੈਂਪ ‘ਚ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ*ਲੁਧਿਆਣਾ, 11 ਦਸੰਬਰ (000) – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ, ਬਾਲ ਵਿਆਹ ਦੀ ਰੋਕਥਾਮ ਸਬੰਧੀ ਸਰਕਾਰੀ ਹਾਈ ਸਕੂਲ, ਬੱਸ ਸਟੈਂਡ ਅਤੇ ਸਰਕਾਰੀ ਹਾਈ ਸਕੂਲ, ਜਵਾਹਰ ਨਗਰ ਕੈਂਪ, ਲੁਧਿਆਣਾ ਵਿਖੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਸਕੂਲੀ ਬੱਚਿਆਂ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਵਿਆਹ ਲਈ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਬੱਚਿਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਇਸ ਤੋਂ ਪਹਿਲਾਂ ਵਿਆਹ ਕਰਵਾਉਂਦਾ ਹੈ ਤਾਂ ਕੁਤਾਹੀ ਕਰਨ ਵਾਲੇ ਅਤੇ ਉਸਦੇ ਪਰਿਵਾਰ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 27 ਨਵੰਬਰ, 2025 ਤੋਂ ਆਗਾਮੀ 08 ਮਾਰਚ, 2026 ਤੱਕ ਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਆਰੰਭਿਆ ਗਿਆ ਹੈ ਜਿਸਦੇ ਤਹਿਤ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਸੁਚੇਤ ਕੀਤਾ ਜਾਣਾ ਹੈ।ਇਸ ਮੌਕੇ ਰੀਤੂ ਸੂਦ ਅਤੇ ਸੰਜਨਾ ਕੁਮਾਰੀ ਵੀ ਸ਼ਾਮਲ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


