ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਕਮਿਸ਼ਨ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ (DCs) ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਬੈਲਟ ਪੇਪਰਾਂ ਦੀ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਨਾ ਹੋਵੇ, ਇਸ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਨੇ ਦੋਸ਼ ਲਾਇਆ ਸੀ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅੰਬਾਲਾ ਤੋਂ ਫਰਜ਼ੀ ਬੈਲਟ ਪੇਪਰ ਛਪਵਾਏ ਹਨ, ਜਿਸ ਨਾਲ ਚੋਣਾਂ ਵਿੱਚ ਧਾਂਦਲੀ ਹੋ ਸਕਦੀ ਹੈ।ਇਸ ਤੋਂ ਇਲਾਵਾ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਰਾਜ ਚੋਣ ਕਮਿਸ਼ਨ ਨੇ ਡੀਜੀਪੀ ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੱਖਰੇ ਤੌਰ ‘ਤੇ ਹਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਜ਼ਿਲ੍ਹਿਆਂ ਵਿੱਚ ਪੁਲਿਸ ਪ੍ਰਸ਼ਾਸਨ ਦਾ ਵਤੀਰਾ ਉੱਚ ਮਾਪਦੰਡਾਂ ਵਾਲਾ ਹੋਣਾ ਚਾਹੀਦਾ ਹੈ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


