ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਜ਼ਿਲ੍ਹਾ ਸਿੱਖਿਆ ਅਫਸਰ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ‘ਚ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ**- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਜਾਰੀ*ਲੁਧਿਆਣਾ, 12 ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿਖੇ ਜਾ ਕੇ, ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਬੱਚਿਆਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਦੀ ਅਗਵਾਈ ਹੇਠ ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਦੀ ਸਹਾਇਤਾ ਨਾਲ ਵੱਖ ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿਖੇ ਜਾ ਕੇ ਨਸ਼ਿਆਂ ਵਿਰੁੱਧ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।ਸਕੱਤਰ ਸੱਭਰਵਾਲ ਨੇ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।
Trending
- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ
- ਬਾਲ ਵਿਆਹ ਦੀ ਰੋਕਥਾਮ ਸਬੰਧੀ ਸਰਕਾਰੀ ਹਾਈ ਸਕੂਲ, ਹਰਨਾਮਪੁਰਾ ਦੇ ਬੱਚਿਆਂ ਨੂੰ ਕੀਤਾ ਜਾਗਰੂਕ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਜਾਰੀ
- ਨਵੀਂ ਦਿੱਲੀ ‘ਚ MP Rajinder Gupta ਨੇ ਕੇਂਦਰੀ ਮੰਤਰੀ ਖੱਟਰ ਅਤੇ ਸਿੰਧਿਆ ਨਾਲ ਕੀਤੀ ਮੁਲਾਕਾਤ
- ਅਚਾਨਕ ਵਾਪਸ ਲੈ ਲਿਆ ਸੰਨਿਆਸ,Vinesh Phogat ਦਾ ਵੱਡਾ ਯੂ-ਟਰਨ
- ਬਠਿੰਡਾ ਪੁਲਿਸ ਨੇ ਚੋਣਾਂ ਮੌਕੇ ਦੰਗਾ ਫਸਾਦ ਕਰਨ ਵਾਲੇ ਸਿਆਸੀ ਵੈਲੀਆਂ ਦੀ ਚੂੜੀ ਕਸੀ
- IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ-ਰਾਜ ਚੋਣ ਕਮਿਸ਼ਨ
- ਦੇਸ਼ ‘ਚ ਪਹਿਲੀ ਵਾਰ ਹੋਵੇਗੀ ਡਿਜੀਟਲ ਜਨਗਣਨਾ, ਬਜਟ ਪਾਸ; ਜਾਣੋ ਹੋਰ ਵੱਡੇ ਫੈਸਲਿਆਂ ਬਾਰੇ


