ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਬਾਲ ਵਿਆਹ ਦੀ ਰੋਕਥਾਮ ਸਬੰਧੀ ਸਰਕਾਰੀ ਹਾਈ ਸਕੂਲ, ਹਰਨਾਮਪੁਰਾ ਦੇ ਬੱਚਿਆਂ ਨੂੰ ਕੀਤਾ ਜਾਗਰੂਕ**- 8 ਮਾਰਚ ਤੱਕ ਜਾਰੀ ਰਹੇਗਾ ਇਹ ਵਿਸ਼ੇਸ਼ ਜਾਗਰੂਕਤਾ ਅਭਿਆਨ*ਲੁਧਿਆਣਾ, 12 ਦਸੰਬਰ (000) – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ, ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਅਭਿਆਨ ਨਿਰੰਤਰ ਜਾਰੀ ਹੈ ਜਿਸਦੇ ਤਹਿਤ ਹਰਨਾਮਪੁਰਾ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਸਕੂਲੀ ਬੱਚਿਆਂ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਵਿਆਹ ਲਈ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਬੱਚਿਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਇਸ ਤੋਂ ਪਹਿਲਾਂ ਵਿਆਹ ਕਰਵਾਉਂਦਾ ਹੈ ਤਾਂ ਕੁਤਾਹੀ ਕਰਨ ਵਾਲੇ ਅਤੇ ਉਸਦੇ ਪਰਿਵਾਰ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 27 ਨਵੰਬਰ, 2025 ਤੋਂ ਆਗਾਮੀ 08 ਮਾਰਚ, 2026 ਤੱਕ ਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਆਰੰਭਿਆ ਗਿਆ ਹੈ ਜਿਸਦੇ ਤਹਿਤ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਸੁਚੇਤ ਕੀਤਾ ਜਾਣਾ ਹੈ।ਇਸ ਮੌਕੇ ਮਨਜੋਤ ਸਿੰਘ ਅਤੇ ਪ੍ਰਭਜੋਤ ਕੌਰ ਵੀ ਮੌਜੂਦ ਸਨ।
Trending
- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ
- ਬਾਲ ਵਿਆਹ ਦੀ ਰੋਕਥਾਮ ਸਬੰਧੀ ਸਰਕਾਰੀ ਹਾਈ ਸਕੂਲ, ਹਰਨਾਮਪੁਰਾ ਦੇ ਬੱਚਿਆਂ ਨੂੰ ਕੀਤਾ ਜਾਗਰੂਕ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਜਾਰੀ
- ਨਵੀਂ ਦਿੱਲੀ ‘ਚ MP Rajinder Gupta ਨੇ ਕੇਂਦਰੀ ਮੰਤਰੀ ਖੱਟਰ ਅਤੇ ਸਿੰਧਿਆ ਨਾਲ ਕੀਤੀ ਮੁਲਾਕਾਤ
- ਅਚਾਨਕ ਵਾਪਸ ਲੈ ਲਿਆ ਸੰਨਿਆਸ,Vinesh Phogat ਦਾ ਵੱਡਾ ਯੂ-ਟਰਨ
- ਬਠਿੰਡਾ ਪੁਲਿਸ ਨੇ ਚੋਣਾਂ ਮੌਕੇ ਦੰਗਾ ਫਸਾਦ ਕਰਨ ਵਾਲੇ ਸਿਆਸੀ ਵੈਲੀਆਂ ਦੀ ਚੂੜੀ ਕਸੀ
- IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ-ਰਾਜ ਚੋਣ ਕਮਿਸ਼ਨ
- ਦੇਸ਼ ‘ਚ ਪਹਿਲੀ ਵਾਰ ਹੋਵੇਗੀ ਡਿਜੀਟਲ ਜਨਗਣਨਾ, ਬਜਟ ਪਾਸ; ਜਾਣੋ ਹੋਰ ਵੱਡੇ ਫੈਸਲਿਆਂ ਬਾਰੇ


