– *ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ*ਜਲੰਧਰ, 12 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਉਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ ਜ਼ਿਲ੍ਹਾ ਜਲੰਧਰ ਵਿਖੇ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਬਣਾਏ ਗਏ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਤਹਿਤ ਲਗਾਈਆਂ ਪਾਬੰਦੀਆਂ ਅਨੁਸਾਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ’ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ ਤੇ ਹੁੱਲੜਬਾਜ਼ੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਆਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਜਾਰੀ ਹੁਕਮਾਂ ਵਿੱਚ ਇਹ ਵੀ ਪਾਬੰਦੀ ਲਗਾਈ ਗਈ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਯੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ। ————–
Trending
- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ
- ਬਾਲ ਵਿਆਹ ਦੀ ਰੋਕਥਾਮ ਸਬੰਧੀ ਸਰਕਾਰੀ ਹਾਈ ਸਕੂਲ, ਹਰਨਾਮਪੁਰਾ ਦੇ ਬੱਚਿਆਂ ਨੂੰ ਕੀਤਾ ਜਾਗਰੂਕ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਜਾਰੀ
- ਨਵੀਂ ਦਿੱਲੀ ‘ਚ MP Rajinder Gupta ਨੇ ਕੇਂਦਰੀ ਮੰਤਰੀ ਖੱਟਰ ਅਤੇ ਸਿੰਧਿਆ ਨਾਲ ਕੀਤੀ ਮੁਲਾਕਾਤ
- ਅਚਾਨਕ ਵਾਪਸ ਲੈ ਲਿਆ ਸੰਨਿਆਸ,Vinesh Phogat ਦਾ ਵੱਡਾ ਯੂ-ਟਰਨ
- ਬਠਿੰਡਾ ਪੁਲਿਸ ਨੇ ਚੋਣਾਂ ਮੌਕੇ ਦੰਗਾ ਫਸਾਦ ਕਰਨ ਵਾਲੇ ਸਿਆਸੀ ਵੈਲੀਆਂ ਦੀ ਚੂੜੀ ਕਸੀ
- IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ-ਰਾਜ ਚੋਣ ਕਮਿਸ਼ਨ
- ਦੇਸ਼ ‘ਚ ਪਹਿਲੀ ਵਾਰ ਹੋਵੇਗੀ ਡਿਜੀਟਲ ਜਨਗਣਨਾ, ਬਜਟ ਪਾਸ; ਜਾਣੋ ਹੋਰ ਵੱਡੇ ਫੈਸਲਿਆਂ ਬਾਰੇ


