– *ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ*- ਕਿਹਾ, ਦੇਰੀ ਬਰਦਾਸ਼ਤ ਨਹੀਂ, ਸਮੇਂ-ਸਿਰ ਅਰਜ਼ੀਆਂ ਦਾ ਕੀਤਾ ਜਾਵੇ ਨਿਪਟਾਰਾਜਲੰਧਰ, 14 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਪ੍ਰਾਪਤ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਂਦਿਆਂ ਜ਼ੀਰੋ ਪੈਂਡੇਂਸੀ ਦੇ ਟੀਚੇ ਨੂੰ ਹਾਸਿਲ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ 3,75,774 ਬਿਨੈਕਾਰਾਂ ਵਲੋਂ ਵੱਖ-ਵੱਖ ਸੇਵਾਵਾਂ ਦਾ ਲਾਭ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲੇ ਵੀ 0.22 ਫੀਸਦੀ ਬਕਾਇਆ ਦਰ ਪਾਈ ਜਾ ਰਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਮਤ ਨਿਗਰਾਨੀ ਅਤੇ ਬਕਾਇਆ ਅਰਜ਼ੀਆਂ ’ਤੇ ਤੁਰੰਤ ਕਾਰਵਾਈ ਕਰਦਿਆਂ ਇਸ ਨੂੰ ਜ਼ੀਰੋ ’ਤੇ ਲਿਆਂਦਾ ਜਾਵੇ। ਨਿਸ਼ਚਿਤ ਸਮਾਂ ਸੀਮਾਂ ਦੀ ਸਖਤੀ ਨਾਲ ਪਾਲਣਾ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਜੋ ਵੀ ਅਧਿਕਾਰੀ ਤੇ ਕਰਮਚਾਰੀ ਬਿਨ੍ਹਾਂ ਵਜਾ ਦੇਰੀ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ ਸਖਤ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਅਸਰਦਾਰ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਅਨੇਕਾਂ ਕ੍ਰਾਂਤੀਕਾਰੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਸਹੂਲਤ ਲਈ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ ਹੈ।ਪਬਲਿਕ ਗ੍ਰੀਵੈਂਸਸ ਰਿਡਰੇਸਲ ਸਿਸਟਮ (ਪੀ.ਜੀ.ਆਰ.ਐਸ.) ਤਹਿਤ ਬਕਾਇਆ ਅਰਜ਼ੀਆਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ.ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਕਿ ਸਾਰੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ.ਪੋਰਟਲ ’ਤੇ ਸ਼ਿਕਾਇਤ ਦਰਜ ਕਰਨ ਦਾ ਮਤਲਬ ਇਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਇਸ ਵਿੱਚ ਕੀਤੀ ਗਈ ਦੇਰੀ ਪੋਰਟਲ ਦੇ ਉਦੇਸ਼ ਨੂੰ ਢਾਹ ਲਗਾਉਂਦੀ ਹੈ। ਪ੍ਰਸ਼ਾਸਨ ਵਲੋਂ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਨਾਗਰਿਕ ਸੇਵਾਵਾਂ ਨੂੰ ਸਮੇਂ ਸਿਰ, ਅਸਰਦਾਰ ਅਤੇ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਲਈ ਸਭ ਨੂੰ ਸੁਚੱਜੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ।——–
Trending
- ਅਧਿਆਪਕਾਵਾਂ ਵੱਲੋਂ ਸਮੂਹਿਕ ਅਸਤੀਫ਼ਾ,ਛੁੱਟੀ ਵਾਲੇ ਦਿਨ ਡਿਊਟੀ ’ਤੇ ਬੁਲਾਉਣ ਕਾਰਨ
- ਅਲੋਪ ਹੋ ਰਹੇ ਪਸ਼ੂ ਪੰਛੀਆਂ ਨੂੰ ਰੱਖਣਾ ਨੌਜਵਾਨ ਦਾ ਹੈ ਸ਼ੋਕ ਨੌਜਵਾਨ ਨੇ ਰੱਖੇ ਦੋ ਬਾਜ ਅਤੇ ਵਿਦੇਸ਼ੀ ਕਿਰਲਾ
- CM ਭਗਵੰਤ ਮਾਨ ਨੇ ਪਾਈ ਵੋਟ, ਅਕਾਲੀ-ਕਾਂਗਰਸ ‘ਤੇ ਸਾਧਿਆ ਨਿਸ਼ਾਨਾ
- ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਅਤੇ ਜੇਲ੍ਹ ਵਿੱਚ ਬੰਦ ਸਹਿਯੋਗੀ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ ਦੇ ਇਸ਼ਾਰਿਆਂ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ
- ਡਿਪਟੀ ਕਮਿਸ਼ਨਰ ਵਲੋਂ ਜਲੰਧਰ ’ਚ ਸੁਚੱਜੇ ਢੰਗ ਨਾਲ ਚੋਣ ਕਰਵਾਉਣ ਲਈ ਸੂਝਵਾਨ ਵੋਟਰਾਂ ਤੇ ਸਮੂਹ ਚੋਣ ਅਮਲੇ ਦਾ ਧੰਨਵਾਦ
- ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
- 1971 ਦੇ ਯੁੱਧ ਦੇ ਹੀਰੋ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ਮੌਕੇ ਕੀਤੀ ਸ਼ਰਧਾਂਜਲੀ ਭੇਟ*
- ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਿਲੀ ਮਾਨਤਾ- ਅਮਨ ਅਰੋੜਾ


