ਜਲੰਧਰ, 14 ਦਸੰਬਰ : ਡਿਪਟੀ ਕਮਿਸ਼ਨਰ ਜਲੰਧਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਝਵਾਨ ਵੋਟਰਾਂ, ਚੋਣ ਤੇ ਸੁਰੱਖਿਆ ਅਮਲੇ, ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਚੋਣਾਂ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਸੀ, ਤਾਂ ਜੋ ਲੋਕਾਂ ਨੂੰ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਨ ਸਮੇਂ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹੇ ਦੇ ਸੂਝਵਾਨ ਤੇ ਬਹਾਦਰ ਵੋਟਰਾਂ ਦਾ ਇਕ ਵਾਰ ਫਿਰ ਧੰਨਵਾਦ ਕੀਤਾ ਜਿੰਨ੍ਹਾਂ ਨੇ ਇਕ ਵਾਰ ਫਿਰ ਆਪਣੇ ਮਤਦਾਨ ਦੀ ਨਿਰਪੱਖ ਤੇ ਨਿਡਰ ਤੌਰ ’ਤੇ ਵਰਤੋਂ ਕਰਕੇ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਿਆ।
ਉਨ੍ਹਾਂ ਦੱਸਿਆ ਕਿ ਵੋਟ ਪਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜੀ ਅਤੇ ਕਿਸੇ ਵੀ ਵਿਧਾਨਸਭਾ ਹਲਕੇ ਦੇ ਪੋਲਿੰਗ ਬੂਥ ’ਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਅਤੇ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਮੁਕੰਮਲ ਹੋਇਆ। ਉਨ੍ਹਾਂ ਫਿਰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ 1209 ਪੋਲਿੰਗ ਬੂਥਾਂ ਉੱਪਰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਵੋਟਾਂ ਪੁਆਉਣ ਲਈ ਵੱਡੇ ਪੱਧਰ ’ਤੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ——————-


