ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਵਿਧਾਇਕ ਛੀਨਾ ਨੇ ਵਾਰਡ ਨੰਬਰ 37 ‘ਚ ਨਵੇਂ ਟਿਊਬਵੈੱਲ ਕਾਰਜ਼ਾਂ ਦਾ ਕੀਤਾ ਉਦਘਾਟਨ**- ਕਿਹਾ! ਲੋਕਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ*ਲੁਧਿਆਣਾ, 15 ਦਸੰਬਰ (000) – ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਵੱਲ ਇੱਕ ਹੋਰ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 37 ਅਧੀਨ ਏਕਤਾ ਮਾਰਗ, ਹਰਗੋਬਿੰਦ ਨਗਰ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਏਕਤਾ ਮਾਰਗ ਹਰਗੋਬਿੰਦ ਨਗਰ ਨੇੜੇ ਜੀ ਟੀ ਵੀ ਸਕੂਲ ਦੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਅਤੇ ਅੱਜ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ ਕਈ ਸਾਲਾਂ ਤੋਂ ਪੀਣ ਵਾਲ਼ੇ ਪਾਣੀ ਦੀ ਦਿੱਕਤ ਆ ਰਹੀ ਸੀ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਇਹ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਇਸ ਮੌਕੇ ਡਾਕਟਰ ਦੀਪਕ ਮੰਨਣ, ਹਲਕਾ ਇੰਚਾਰਜ ਪਰਮਿੰਦਰ ਗਿੱਲ, ਬਲਾਕ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ, ਮਨਜੀਤ ਮਨੀ, ਮਹਿਤਾਬ ਬੰਟੀ ਅਤੇ ਸਮੂਹ ਇਲਾਕਾ ਨਿਵਾਸੀ ਵੀ ਮੌਜੂਦ ਸਨ।
Trending
- ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ, ਵਿਰੋਧੀਆਂ ਦੇ ਝੂਠੇ ਪ੍ਰਚਾਰ ਦੀ ਫੂਕ ਨਿਕਲੀ: ਧਾਲੀਵਾਲ
- ਕਬੱਡੀ ਮੈਚ ਦੌਰਾਨ ਨੌਜਵਾਨ ਨੂੰ ਮਾਰੀਆਂ ਗੋਲੀਆਂ
- ਦਫ਼ਤਰ ਨਗਰ ਨਿਗਮ ਜੋਨ-ਸੀ ਦੇ ਬਾਹਰ ਮੋਬਾਇਲ ਵੈਨ ਰਾਹੀਂ ਸੁਣੀਆਂ ਮੁਸ਼ਕਿਲਾਂ
- ਜੀ.ਐੱਚ.ਜੀ. ਕਾਲਜ ਸਿੱਧਵਾਂ ਖੁਰਦ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਹੁੰ ਚੁੱਕ ਸਮਾਗਮ ਆਯੋਜਿਤ
- ਉਦਯੋਗਿਕ ਸਿਖਲਾਈ ਸੰਸਥਾ ਆਦਮਪੁਰ ’ਚ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟਰਕਟਰਜ਼ ਦੀ ਹੋਵੇਗੀ ਭਰਤੀ
- ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੋਂ ਨਾ ਘਬਰਾਉਣ ਦੀ ਅਪੀਲ
- Site Icon Edit with Elementor · Post Ctrl+K Save draft N/A Publish Change block type or style Change text alignment Displays more block tools – *ਜ਼ਿਲ੍ਹਾ ਪ੍ਰੀਸ਼ਦ ਚੋਣਾਂ ; ਜ਼ੋਨ ਨੰਬਰ 4 ਦੇ ਬੂਥ ਨੰਬਰ 72 ਵਿਖੇ ਹੋਵੇਗੀ ਦੁਬਾਰਾ ਚੋਣ
- ਵਿਧਾਇਕ ਛੀਨਾ ਨੇ ਵਾਰਡ ਨੰਬਰ 37 ‘ਚ ਨਵੇਂ ਟਿਊਬਵੈੱਲ ਕਾਰਜ਼ਾਂ ਦਾ ਕੀਤਾ ਉਦਘਾਟਨ


