ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੂਲਾਂ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕੁਇੱਜ ਮੁਕਾਬਲੇ ਕਰਵਾਏ* *- ਨਸ਼ਿਆਂ ਦੇ ਕੋਹੜ ਨੂੰ ਨੱਥ ਪਾਉਣ ਲਈ ਲਾਅ ਵਿਦਿਆਰਥੀਆਂ ਨਾਲ ਵੀ ਕੀਤੇ ਵਿਚਾਰ ਵਟਾਂਦਰੇ*ਲੁਧਿਆਣਾ, 17 ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ ਵਿਖੇ ਕੁਇੱਜ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਸੁਮਿਤ ਸੱਭਰਵਾਲ ਵੱਲੋਂ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਡਾਇਰੈਕਟਰ ਮੈਡਮ ਅਸ਼ੀਸ਼ ਵਿਰਕ, ਪ੍ਰੋਫੈਸਰ ਅਦਿਤੀ ਸ਼ਰਮਾ ਅਤੇ ਲਾਅ ਵਿਦਿਆਰਥੀਆਂ ਨਾਲ ਇਸ ਮੁਹਿੰਮ ਸਬੰਧੀ ਵਿਚਾਰ ਵਟਾਂਦਰਾ ਕੀਤਾ। ਸਕੱਤਰ ਸੱਭਰਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਅਤੇ ਸਬ-ਡਵੀਜ਼ਨ ਜਗਰਾਓਂ ਵਿਖੇ ਸਥਿਤ ਡੀ-ਅਡਿਕਸ਼ਨ ਸੈਂਟਰਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਨੂੰ ਨਸ਼ੇ ਛੱਡਣ ਦੀ ਅਪੀਲ ਕੀਤੀ ਅਤੇ ਨਸ਼ਿਆਂ ਨਾਲ ਉਨ੍ਹਾਂ ਦੀ ਜ਼ਿੰਦਗੀ ‘ਤੇ ਪਏ ਪ੍ਰਭਾਵਾਂ ਬਾਰੇ ਦੱਸਿਆ।ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਸਕੂਲੀ ਬੱਚੇ ਆਪਣੇ ਸਾਥੀਆਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੇ ਹਨ। ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।</p><!– /wp:paragraph –>
Trending
- ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
- 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ
- ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ
- ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ
- ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਰਾਮ ਰਹੀਮ ਨੂੰ ਬਰੀ ਕਰਨ ਤੋਂ ਬਾਅਦ ਡੇਰਾ ਹਲਕਿਆਂ ’ਚ ਖੁਸ਼ੀ ਦਾ ਮਹੌਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ


