ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ।ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿੱਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ ਵਿੱਚ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫੀਸ ਰਹਿ ਜਾਂਦੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸ ਵਿੱਚ ਲਗਭਗ 20 ਲੱਖ ਰੁਪਏ ਦੀ ਕਟੌਤੀ ਨਾਲ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ‘ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਅਹਿਮ ਜਾਣਕਾਰੀ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ।ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ dca.punjab.gov.in ਵੀ ਲਾਂਚ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿੱਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ, ਪਾਇਲਟ ਬਣਨ ਦੀ ਸਿਖਲਾਈ ਸਿਰਫ ਬਹੁਤ ਅਮੀਰ ਲੋਕਾਂ ਲਈ ਹੀ ਸੰਭਵ ਸੀ, ਪਰ ਸਰਕਾਰ ਦੇ ਸਹਿਯੋਗ ਅਤੇ ਸਬਸਿਡੀ ਨਾਲ ਪੰਜਾਬ ਨੇ ਪਟਿਆਲਾ ਫਲਾਇੰਗ ਕਲੱਬ ਰਾਹੀਂ ਅਜਿਹੀਆਂ ਰੋਕਾਂ ਨੂੰ ਖਤਮ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਲਾਇੰਗ ਕਲੱਬ ਸਾਲ 1965 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ 253 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਨਾਲ ਇਹ ਭਾਰਤ ਦੇ ਸਭ ਤੋਂ ਵੱਡੇ ਹਵਾਬਾਜ਼ੀ ਸਿਖਲਾਈ ਕੈਂਪਸਾਂ ਵਿੱਚੋਂ ਇੱਕ ਬਣ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿੱਚ ਸੱਤਵੇਂ ਸਥਾਨ ‘ਤੇ ਹੈ ਅਤੇ ਕਲੱਬ ਇਸ ਸਮੇਂ ਸੱਤ ਸਿਖਲਾਈ ਜਹਾਜ਼ ਚਲਾਉਂਦਾ ਹੈ ਜਿਸ ਵਿੱਚ ਪੰਜ ਸਿੰਗਲ-ਇੰਜਣ ਜਹਾਜ਼, ਦੋ ਮਲਟੀ-ਇੰਜਣ ਜਹਾਜ਼ ਅਤੇ ਇੱਕ ਟੈਕਨਾਮ ਪੀ2006ਟੀ (ਨਵਾਂ ਸ਼ਾਮਲ ਕੀਤਾ ਜਹਾਜ਼ ਜੋ ਇਟਲੀ ਤੋਂ 5 ਕਰੋੜ
Trending
- PM Modi ਨੇ ਕੋਲਕਾਤਾ ਤੋਂ ਵਰਚੁਅਲੀ ਕੀਤਾ ਸੰਬੋਧਨ,’ਬੰਗਾਲ ਨੂੰ ਜੰਗਲਰਾਜ ਤੋਂ ਮੁਕਤ ਹੋਣਾ ਪਵੇਗਾ’
- ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ 30 ਦਸੰਬਰ 2025 ਨੂੰ ਹੋਵੇਗਾਃ- ਹਰਪਾਲ ਚੀਮਾ
- MLA ਹਰਮੀਤ ਸਿੰਘ ਪਠਾਨਮਾਜਰਾ ‘ਭਗੌੜਾ’ ਕਰਾਰ
- -ਪੰਜਾਬ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਸਾਰ ਨੌਜਵਾਨਾਂ ਨੂੰ ਗੁਣਵੱਤਾ ਵਾਲੀ, ਕਿਫ਼ਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- 30 ਦਸੰਬਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ; ਮਨਰੇਗਾ ਅਤੇ ਜ਼ਮੀਨੀ ਨਿਯਮਾਂ ‘ਚ ਅਹਿਮ ਬਦਲਾਅ
- 41 ਵੀਂ ਜੂਨੀਅਰ ਪੰਜਾਬ ਸਟੇਟ ਕਬੱਡੀ ਚੈਪੀਅਨਸ਼ਿਪ ਲੜਕੇ ਢੰਡੋਲੀ ਕਲਾਂ ਵਿਖੇ ਅੱਜ -ਡਾ ਜਨਕ ਰਾਜ, ਧਾਲੀਵਾਲ, ਡਾ ਮੱਘਰ ਸਿਹਾਲ
- ਚੰਨੀ ਨੇ ਫੇਰ ਜਿੱਤਿਆ ਸਭ ਦਾ ਦਿਲ – ਰਣ ਸਿੰਘ ਮਹਿਲਾਂ
- *ਪ੍ਰੋਜੈਕਟ ਜੀਵਨਜੋਤ 2.0 ਤਹਿਤ ਲੁਧਿਆਣਾ ਵਿੱਚ ਵਿਸ਼ੇਸ਼ ਮੁਹਿੰਮ,14 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕੀਤਾ


