ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅੱਜ ਅਦਾਲਤ ਨੇ ਪਠਾਨਮਾਜਰਾ ਨੂੰ ਭਗੌੜਾ (Proclaimed Offender) ਘੋਸ਼ਿਤ ਕਰ ਦਿੱਤਾ ਹੈ।
ਅਦਾਲਤ ਨੇ ਇਸ ਸੰਬੰਧੀ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ: ਹਰਮੀਤ ਸਿੰਘ ਪਠਾਨਮਾਜਰਾ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ।
ਸੰਪਤੀ ਦਾ ਵੇਰਵਾ: ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਲਦੀ ਤੋਂ ਜਲਦੀ ਅਦਾਲਤ ਵਿੱਚ ਦੋਸ਼ੀ ਦੀ ਸੰਪਤੀ ਦਾ ਪੂਰਾ ਵੇਰਵਾ ਪੇਸ਼ ਕਰੇ। ਮਾਮਲੇ ਦੀ ਅਗਲੀ ਸੁਣਵਾਈ ਹੁਣ 31 ਜਨਵਰੀ ਨੂੰ ਹੋਵੇਗੀ।


