ਜਲੰਧਰ, 21 ਦਸੰਬਰ : ਮਾਣਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਦੇਸ਼ਾਂ ਅਨੁਸਾਰ ਬਾਲ ਭਿੱਖਿਆ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਦੂਸਰੇ ਦਿਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ 11 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਜੀਵਨਜੋਤ ਪ੍ਰਾਜੈਕਟ’ ਤਹਿਤ ਇਹ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਸ਼੍ਰੀ ਸਿੰਘ ਨੇ ਦੱਸਿਆ ਕਿ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅੱਜ ਰੇਲਵੇ ਸਟੇਸ਼ਨ ਜਲੰਧਰ, ਜਲੰਧਰ ਕੈਂਟ ਰੇਲਵੇ ਸਟੇਸ਼ਨ, ਦੇਵੀ ਤਲਾਬ ਮੰਦਿਰ ਨੇੜੇ ਅਤੇ ਪਠਾਨਕੋਟ ਚੌਕ ਸਮੇਤ ਸ਼ਹਿਰ ਦੇ ਹੋਰ ਵੱਖ-ਵੱਖ ਚੌਕਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਵੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਚੈਕਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 11 ਬੱਚੇ ਬੈਗਰੀ ਐਕਟ ਤਹਿਤ ਰੈਸਕਿਊ ਕੀਤੇ ਗਏ ਹਨ, ਜਿਨ੍ਹਾਂ ਵਿੱਚ 10 ਲੜਕੀਆਂ ਅਤੇ 1 ਲੜਕਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਛੁਡਾਏ ਗਏ ਬੱਚਿਆਂ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਗਿਆ, ਜਿਸ ਉਪਰੰਤ ਉਨ੍ਹਾਂ ਨੂੰ ਬਾਲ ਭਲਾਈ ਕਮੇਟੀ, ਜਲੰਧਰ ਪਾਸ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Trending
- ਹਾਈ ਕੋਰਟ ਲਈ 7 ਨਵੇਂ ਜੱਜਾਂ ਦੀ ਸਿਫ਼ਾਰਸ਼-ਪੰਜਾਬ ਅਤੇ ਹਰਿਆਣਾ
- ਮਾਮਲਾ ਪੁਰਾਣੇ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਦਾ
- ਬੰਗਲਾਦੇਸ਼ ਦੇ ਹਿੰਦੂਆਂ ‘ਤੇ ਵੀ ਖੁੱਲ੍ਹ ਕੇ ਗੱਲ ਕੀਤੀ
- ਫੁੱਲਾਂ ਦੀ ਖੇਤੀ ਨੇ ਮਹਿਕਾਈ ਧੀਆਂ ਲਈ ਰਾਹ ਦਸੇਰਾ ਬਣੀ ਅਮਨਜੀਤ ਕੌਰ ਦੀ ਜਿੰਦਗੀ
- ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮੁਫ਼ਤ ਤੇ ਪ੍ਰਸਨਲਾਈਜ਼ਡ ਗਾਈਡੈਂਸ ਮੁਹੱਈਆ ਕਰਵਾਏਗਾ ਪ੍ਰੋਗਰਾਮ: ਬੈਂਸ
- ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੇ 11 ਬੱਚੇ ਛੁਡਵਾਏ
- ਬਾਲ ਭਿੱਖਿਆ ਦੀ ਰੋਕਥਾਮ ਲਈ ਸੰਭਾਵੀ ਭੀਖ ਮੰਗਣ ਵਾਲੇ ਇਲਾਕਿਆਂ ‘ਚ ਚੈਕਿੰਗ
- ਲੁਧਿਆਣਾ*ਸਮਾਜਿਕ ਭਾਈਚਾਰੇ ਨੂੰ ਬਣਾਉਣ ਵਾਲੀ ਵਿਚਾਰਧਾਰਾ ਨੂੰ ਉਤਸ਼ਾਹਤ ਕਰਨ ਲਈ ਡਾ. ਅੰਬੇਡਕਰ ਦੀਆਂ ਲਿਖਤਾਂ ਤੇ ਭਾਸ਼ਣ ਮੁੜ ਪੜੇ ਜਾਣ – ਚੇਅਰਮੈਨ ਜਸਵੀਰ ਸਿੰਘ ਗੜੀ


