Close Menu
    CT University
    What's Hot

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Facebook X (Twitter) Instagram
    Trending
    • ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
    • 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 
    • ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ
    • ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ
    • ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • ਰਾਮ ਰਹੀਮ ਨੂੰ ਬਰੀ ਕਰਨ ਤੋਂ ਬਾਅਦ ਡੇਰਾ ਹਲਕਿਆਂ ’ਚ ਖੁਸ਼ੀ ਦਾ ਮਹੌਲ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

      March 7, 2026

      10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

      March 7, 2026

      ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

      March 7, 2026

      ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ

      March 7, 2026

      ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 7, 2026
    On PointOn Point
    Home»Current Affairs»ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮੁਫ਼ਤ ਤੇ ਪ੍ਰਸਨਲਾਈਜ਼ਡ ਗਾਈਡੈਂਸ ਮੁਹੱਈਆ ਕਰਵਾਏਗਾ ਪ੍ਰੋਗਰਾਮ: ਬੈਂਸ
    Current Affairs

    ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮੁਫ਼ਤ ਤੇ ਪ੍ਰਸਨਲਾਈਜ਼ਡ ਗਾਈਡੈਂਸ ਮੁਹੱਈਆ ਕਰਵਾਏਗਾ ਪ੍ਰੋਗਰਾਮ: ਬੈਂਸ

    onpoint channelBy onpoint channelDecember 21, 2025No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 21 ਦਸੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ।ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ “ਬਿਓਂਡ ਮੈਂਟਰ” ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਹੀ ਸਮੇਂ ‘ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦੇ ਸਫ਼ਲਤਾਪੂਰਵਕ ਲਾਗੂਕਰਨ ਨਾਲ ਪੰਜਾਬ ਭਰ ਵਿੱਚ ਇਸਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋ ਜਾਵੇਗਾ, ਜਿਸ ਨਾਲ ਪੰਜਾਬ ਆਪਣੇ ਜਨਤਕ ਸਿੱਖਿਆ ਢਾਂਚੇ ਵਿੱਚ ਯੋਜਨਾਬੱਧ ਏ.ਆਈ.-ਅਧਾਰਤ ਕਰੀਅਰ ਸੇਧ ਨੂੰ ਸ਼ਾਮਲ ਕਰਨ ਵਾਲੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਉਨ੍ਹਾਂ ਕਿਹਾ ਕਿ ਕਰੀਅਰ ਸੇਧ ਦੀ ਸਹੂਲਤ ਸਿਰਫ਼ ਪੈਸੇ ਵਾਲਿਆਂ ਦਾ ਹੱਕ ਹੀ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏ.ਆਈ.-ਅਧਾਰਤ ਕਾਉਂਸਲਿੰਗ ਸਹੂਲਤ ਪ੍ਰਦਾਨ ਕਰਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ, ਕੋਲ ਆਪਣੇ ਭਵਿੱਖ ਬਾਰੇ ਮਰਜ਼ੀ ਅਨੁਸਾਰ ਚੋਣ ਦਾ ਮੌਕਾ ਹੋਵੇ।ਏ.ਆਈ.-ਅਧਾਰਤ ਲੈਬਾਰਟਰੀਆਂ ਦੀ ਕਾਰਜ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਡਿਜੀਟਲ ਪਲੇਟਫਾਰਮ ‘ਤੇ ਏਆਈ-ਅਧਾਰਤ ਯੋਗਤਾ ਅਤੇ ਦਿਲਚਸਪੀ ਦੀ ਮੁਲਾਂਕਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਹੋਵੇਗਾ। ਇਹ ਸਿਸਟਮ ਇੱਕ ਵਿਅਕਤੀਗਤ ਕਰੀਅਰ ਰਿਪੋਰਟ ਤਿਆਰ ਕਰੇਗਾ, ਜਿਸ ਵਿੱਚ ਵਿਦਿਆਰਥੀ ਦੀਆਂ ਸੰਭਾਵੀ ਅਕਾਦਮਿਕ ਅਤੇ ਕਿੱਤਾਮੁਖੀ ਰੁਚੀਆਂ ਨੂੰ ਉਜਾਗਰ ਕੀਤਾ ਜਾਵੇਗਾ ਅਤੇ ਫਿਰ ਪੇਸ਼ੇਵਰ ਸਲਾਹਕਾਰ ਵਿਦਿਆਰਥੀਆਂ ਨਾਲ ਵਨ-ਟੂ-ਵਨ ਸੈਸ਼ਨ ਕਰਨਗੇ, ਜਿਸ ਵਿੱਚ ਮਾਪਿਆਂ ਨੂੰ ਸ਼ਾਮਲ ਕਰਕੇ ਰਿਪੋਰਟ ‘ਤੇ ਚਰਚਾ ਕਰਦਿਆਂ ਇੱਕ ਕਾਰਜਸ਼ੀਲ ਯੋਜਨਾ ਤਿਆਰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਮਾਡਲ ਰਵਾਇਤੀ ਢੰਗ-ਤਰੀਕਿਆਂ ਤੋਂ ਵੱਖਰਾ ਤਿਆਰ ਕੀਤਾ ਗਿਆ ਹੈ ਤਾਂ ਜੋ ਸ਼ੁਰੂਆਤੀ ਪੜਾਅ- 6ਵੀਂ ਜਮਾਤ ਤੋਂ ਹੀ ਵਿਦਿਆਰਥੀਆਂ ਦੀ ਰੁਚੀ ਮੁਤਾਬਕ ਵਿਅਕਤੀਗਤ, ਡੇਟਾ-ਅਧਾਰਤ ਸੇਧ ਪ੍ਰਦਾਨ ਕੀਤੀ ਜਾ ਸਕੇ।ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਤੋਂ ਸੰਪੂਰਨ ਵਿਕਾਸ ਵੱਲ ਤਬਦੀਲੀ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸੱਚੀ ਸਿੱਖਿਆ ਉਹੀ ਹੈ ਜੋ ਤੁਹਾਡੇ ਲਈ ਸੁਨਹਿਰੀ ਭਵਿੱਖ ਦੇ ਰਾਹ ਨੂੰ ਖੋਲ੍ਹੇ। ਇਹ ਲੈਬਾਟਰੀਆਂ ਵਿਦਿਆਰਥੀਆਂ ਨੂੰ ਨੰਬਰਾਂ ਦੀ ਦੌੜ ਦੇ ਪੁਰਾਣੇ ਢੰਗ-ਤਰੀਕਿਆਂ ਨਾਲੋਂ ਹਟ ਕੇ ਆਪਣੇ ਕੁਦਰਤੀ ਹੁਨਰ ਨੂੰ ਪਛਾਣਦਿਆਂ ਇਸਨੂੰ ਠੋਸ ਕਰੀਅਰ ਟੀਚਿਆਂ ਵੱਲ ਸੇਧਿਤ ਕਰਨ ਵਿੱਚ ਮਦਦ ਕਰਨਗੀਆਂ।ਬਿਓਂਡ ਮੈਂਟਰ ਦੇ ਸੀਈਓ ਸ੍ਰੀ ਸੌਰਵ ਕੁਮਾਰ ਨੇ ਕਿਹਾ ਕਿ ਸਾਡਾ ਪਲੇਟਫਾਰਮ ਤਕਨਾਲੋਜੀ ਨੂੰ ਮਨੁੱਖੀ ਭਾਵਨਾਵਾਂ ਅਤੇ ਰੁਚੀਆਂ ਨਾਲ ਜੋੜਦਾ ਹੈ। ਏਆਈ ਸਕੇਲੇਬਲ ਮੁਲਾਂਕਣ ਨੂੰ ਸੰਭਾਲਦਾ ਹੈ ਅਤੇ ਕਾਊਂਸਲਿੰਗ ਦਾ ਕੰਮ ਪੇਸ਼ੇਵਰ ਦੇਖਦੇ ਹਨ, ਜਿਸ ਦੌਰਾਨ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰੇਕ ਬੱਚਾ ਆਪਣੀ ਗੱਲ ਖੁੱਲ੍ਹ ਕੇ ਰੱਖ ਸਕੇ ਅਤੇ ਉਸਨੂੰ ਆਪਣੀ ਰੁਚੀ ਮੁਤਾਬਕ ਸਹੀ ਸੇਧ ਮਿਲੇ।ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਨੰਗਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਅਕਸ਼ਿਤਾ ਨੇ ਸਾਂਝਾ ਕੀਤਾ ਕਿ ਉਹ ਬਹੁਤ ਉਤਸੁਕ ਹੈ ਕਿ ਸਾਡਾ ਸਰਕਾਰੀ ਸਕੂਲ ਕਰੀਅਰ ਸੇਧ ਬਾਰੇ ਇੰਨੀਆਂ ਉੱਨਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਉਸਨੇ ਅੱਗੇ ਕਿਹਾ ਕਿ ਪਹਿਲਾਂ ਸਾਨੂੰ ਸਿਰਫ਼ ਕਰੀਅਰ ਦੇ ਕੁਝ ਆਮ ਵਿਕਲਪਾਂ ਬਾਰੇ ਪਤਾ ਸੀ, ਪਰ ਕਾਉਂਸਲਿੰਗ ਸੈਸ਼ਨ ਰਾਹੀਂ ਅਸੀਂ ਕਰੀਅਰ ਦੀਆਂ ਬਹੁਤ ਸਾਰੀਆਂ ਨਵੀਆਂ ਸੰਭਾਵਨਾਵਾਂ ਬਾਰੇ ਜਾਣਿਆ। ਉਸਨੇ ਕਿਹਾ ਕਿ ਅਜਿਹੀ ਕਰੀਅਰ ਸੇਧ ਆਮ ਤੌਰ ‘ਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਲਦੀ ਸੀ। ਅਕਸ਼ਿਤਾ ਦੇ ਪਿਤਾ ਸ੍ਰੀ ਵਿਸ਼ਾਲ ਸ਼ਰਮਾ ਨੇ ਰਾਜ ਸਰਕਾਰ ਦੀ ਸਮਾਵੇਸ਼ੀ ਪਹੁੰਚ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਮੇਰੇ ਲਈ ਆਪਣੀ ਧੀ ਨਾਲ ਕਾਉਂਸਲਿੰਗ ਸੈਸ਼ਨ ਦਾ ਹਿੱਸਾ ਬਣਨਾ ਅਨਮੋਲ ਪਲ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਨੇ ਉਨ੍ਹਾਂ ਦੀ ਬੇਟੀ ਦੇ ਭਵਿੱਖ ਬਾਰੇ ਗੱਲਬਾਤ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਦਿਆਂ ਇੱਕ ਵੱਖਰਾ ਅਤੇ ਭਰੋਸੇਮੰਦ ਅਨੁਭਵ ਦਿੱਤਾ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਦੀ 6ਵੀਂ ਜਮਾਤ ਦੀ ਵਿਦਿਆਰਥਣ ਸ਼ਰਨ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਮੈਨੂੰ ਆਪਣੀਆਂ ਰੁਚੀਆਂ ਅਤੇ ਸ਼ਖਸੀਅਤ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕੀਤੀ ਹੈ। ਮੈਨੂੰ ਯਕੀਨ ਹੈ ਕਿ ਇਹ ਪ੍ਰੋਗਰਾਮ ਮੈਨੂੰ ਪੂਰੇ ਵਿਸ਼ਵਾਸ ਨਾਲ ਆਪਣੇ ਕਰੀਅਰ ਦੀ ਚੋਣ ਵਿੱਚ ਮਦਦ ਕਰੇਗਾ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    ਚੰਡੀਗੜ੍ਹ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ…

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026

    ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ

    March 7, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.