ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਸਕੂਲੀ ਬੱਚਿਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਕੱਢੀਆਂ**- ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਜਾਰੀ*ਲੁਧਿਆਣਾ, 22 ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੈਲੀਆਂ ਕੱਢੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਵਿੱਚ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ।ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਕਾਲਜ਼ਾਂ ਦੇ ਵਿਦਿਆਰਥੀ ਆਪਣੇ ਸਾਥੀਆਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੇ ਹਨ। ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।
Trending
- ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
- 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ
- ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ
- ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ
- ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਰਾਮ ਰਹੀਮ ਨੂੰ ਬਰੀ ਕਰਨ ਤੋਂ ਬਾਅਦ ਡੇਰਾ ਹਲਕਿਆਂ ’ਚ ਖੁਸ਼ੀ ਦਾ ਮਹੌਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ


