ਚੰਡੀਗੜ੍ਹ 22 ਦਸੰਬਰ, 2025: ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨੂੰ 1500/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਦੋਸ਼ੀ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਲਈ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share.

“I’m a Newswriter, “I write about the trending news events happening all over the world.

Leave A Reply