*ਲੁਧਿਆਣਾ, 23 ਦਸੰਬਰ (000) – ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਪ੍ਰਾਈਵੇਟ ਪੱਧਰ ‘ਤੇ ਆਪਣੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਦੌਰਾਨ ਕੀਤਾ। ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਇਨ੍ਹਾਂ ਜੇਲ੍ਹਾਂ ਵਿੱਚ ਬਣੇ ਲੀਗਲ ਏਡ ਕਲੀਨਿਕਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਜੇਲ੍ਹ ਬੰਦੀਆਂ ਨੂੰ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੀਗਲ ਏਡ ਕਲੀਨਿਕਾਂ ਵਿੱਚ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਤੋਂ ਉਹ ਆਪਣੇ ਚਲਦੇ ਹੋਏ ਕੇਸਾਂ ਦੀ ਜਾਣਕਾਰੀ; ਜਿਵੇਂ ਵਕੀਲ ਸਾਹਿਬ ਦਾ ਨਾਮ, ਕੋਰਟ ਦਾ ਨਾਮ, ਅਗਲੀ ਤਰੀਖ਼, ਸਟੇਜ਼ ਆਦਿ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕੀਤੀ ਜਿੱਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ—ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਿਆ ਗਿਆ। ਇਸ ਮੌਕੇ ਤੇ ਮਾਨਯੋਗ ਸੈਸ਼ਨ ਜੱਜ ਸਾਹਿਬ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਮੌਕੇ ਸ੍ਰੀਮਤੀ ਸੁਮਿਤ ਸੱਭਰਵਾਲ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਸ੍ਰੀਮਤੀ ਡੇਜ਼ੀ ਬਾਂਗੜ, ਸੀ.ਜੇ.ਐੱਸ.ਡੀ, ਲੁਧਿਆਣਾ, ਸ੍ਰੀ ਵਰਿੰਦਰਜੀਤ ਸਿੰਘ ਰੰਧਾਵਾ, ਚੀਫ ਲੀਗਲ ਏਡ ਡਿਫੈਂਸ ਕੌਂਸਲ, ਸ੍ਰੀ ਰਾਜੇਸ਼ ਸ਼ਰਮਾ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ, ਲੁਧਿਆਣਾ, ਸੁਪਰਡੰਟ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ, ਬੋਰਸਟਲ ਜੇਲ੍ਹ, ਲੁਧਿਆਣਾ ਵੀ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਨਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰ. 56 ’ਚ 1.22 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ‘ਚ 328 ਮਰੀਜ਼ਾਂ ਦੀ ਸਿਹਤ ਜਾਂਚ
- *ਲੁਧਿਆਣਾ ਵਿੱਚ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਲਈ ਮੁਫ਼ਤ ਹੁਨਰ ਵਿਕਾਸ ਕੋਰਸ ਸ਼ੁਰੂ ਕੀਤੇ ਜਾਣਗੇ: ਏ.ਡੀ.ਸੀ ਅਮਰਜੀਤ ਬੈਂਸ*
- *ਜੇਲ੍ਹ ਬੰਦੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ – ਜ਼ਿਲ੍ਹਾ ਤੇ ਸੈਸ਼ਨ ਜੱਜ*
- ਬਾਲ ਭਿੱਖਿਆ ਮੁਕਤ ਲੁਧਿਆਣਾ ਮੁਹਿੰਮ ਤਹਿਤ ਰੈਸਕਿਊ ਕੀਤੇ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਕਰਵਾਇਆ ਦਾਖਲ
- *ਵਿਧਾਇਕ ਬੱਗਾ ਵੱਲੋਂ 49.50 ਲੱਖ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ*
- ਐਚਪੀਸੀਐਲ ਮਿੱਤਲ ਐਨਰਜੀ ਲਿਮਟਿਡ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਵਿੱਚ 2,600 ਕਰੋੜ ਦਾ ਨਿਵੇਸ਼ ਕਰੇਗੀ
- ਓਰੀਐਂਟੇਸ਼ਨ -ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ ਹਿੱਟ ਐਂਡ ਰਨ ਦੇ ਮਾਮਲਿਆਂ ਸਬੰਧੀ


