*ਲੁਧਿਆਣਾ, 23 ਦਸੰਬਰ (000)- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਏ.ਡੀ.ਸੀ ਅਮਰਜੀਤ ਬੈਂਸ ਵੱਲੋਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹੁਨਰ ਵਿਕਾਸ ਸਕੀਮਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਬੱਚਿਆਂ ਨੂੰ ਰਜਿਸਟਰ ਕਰਨ। ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਪੀ.ਐਮ ਵਿਕਾਸ ਸਕੀਮ ਜੋ ਕਿ ਘੱਟ ਗਿਣਤੀ ਵਰਗ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਜਾਣੀ ਹੈ। ਇਸ ਸਕੀਮ ਅਧੀਨ ਲੁਧਿਆਣਾ ਵਿਖੇ ਨੌਜਵਾਨਾਂ ਨੂੰ ਜਰੀਐਟਰਿਕ ਕੇਅਰ ਗਿਵਰ ਅਤੇ ਵੇਅਰਹਾਊਸ ਐਸੋਸੀਏਟ ਦੇ ਕੋਰਸ ਮੁਫਤ ਕਰਵਾਏ ਜਾਣਗੇ ਅਤੇ ਇਸ ਸਕੀਮ ਅਧੀਨ ਕੋਰਸ ਕਰ ਰਹੇ ਸਿੱਖਿਆਰਥੀਆਂ ਨੂੰ ਕੋਰਸ ਪੂਰਾ ਕਰਨ ਤੇ 6 ਹਜ਼ਾਰ ਰੁਪਏ ਬਤੌਰ ਸਟਾਈਫੰਡ ਵੀ ਦਿੱਤਾ ਜਾਵੇਗਾ। ਰੋਜ਼ਗਾਰ ਲੱਗਣ ਤੇ 2 ਮਹੀਨੇ ਪੂਰੇ ਕਰਨ ਤੇ 2 ਹਜ਼ਾਰ ਰੁਪਏ ਰੋਜ਼ਗਾਰ ਭੱਤਾ ਵੀ ਦਿੱਤਾ ਜਾਵੇਗਾ। ਇਹ ਕੋਰਸ ਸਰਕਾਰੀ ਆਈ.ਟੀ.ਆਈ ਗਿੱਲ ਰੋਡ, ਐਮ.ਐਸ.ਡੀ.ਸੀ ਗਰਲਜ਼ ਹੋਸਟਲ, ਲੁਧਿਆਣਾ ਵਿਖੇ ਕਰਵਾਏ ਜਾਣਗੇ। ਵਧੇਰੇ ਜਾਣਕਾਰੀ ਲਈ ਕਮਰਾ ਨੰ: 9 ਸਕਿੱਲ ਡਿਵੈਲਪਮੈਟ ਬਰਾਂਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਦੇ ਦਫਤਰ ਦਾ ਦੌਰਾ ਕੀਤਾ ਜਾ ਸਕਦਾ ਹੈ। ਇਸ ਕੋਰਸ ਨੂੰ ਕਰਨ ਦੇ ਚਾਹਵਾਨ ਉਮੀਦਵਾਰ https://forms.gle/17YPWp43rNmnLAUm8 ‘ਤੇ ਗੂਗਲ ਫਾਰਮ ਵਿੱਚ ਆਪਣੀ ਜਾਣਕਾਰੀ ਭਰ ਸਕਦੇ ਹਨ। ਈ-ਮੇਲ psdm.ludhiana@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


