* ਲੁਧਿਆਣਾ, 24 ਦਸੰਬਰ (000) – ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵਿਸ਼ਵ ਹੁਨਰ ਮੁਕਾਬਲੇ ਅਧੀਨ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਜਿਲਿਆਂ ਦੇ ਬੱਚਿਆਂ ਨੇ ਭਾਗ ਲਿਆ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਿਤ ਸਕਿਲ ਸੈਂਟਰ ਵਿਖੇ ਇਹਨਾਂ ਮੁਕਾਬਲਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਕਰਵਾਏ ਜਾ ਰਹੇ ਹਨ ਅਤੇ ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਹੁਨਰ ਲਈ ਤਿਆਰ ਕਰਨਾ, ਉਹਨਾਂ ਦੇ ਹੁਨਰ ਨੂੰ ਪਰਖਣਾ, ਹੁਨਰ ਲਈ ਅੱਗੇ ਵਧਣ ਲਈ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੱਕ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਪੱਧਰੀ ਮੁਕਾਬਲੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਕੇਂਦਰੀ ਪੱਧਰ ‘ਤੇ ਭੇਜਿਆ ਜਾਵੇਗਾ ਅਤੇ ਜੋ ਬੱਚੇ ਕੇਂਦਰ ਤੋਂ ਜੇਤੂ ਹੋਣਗੇ ਉਹਨਾਂ ਨੂੰ ਅੰਤਰ-ਰਾਸ਼ਟਰੀ ਵਿਸ਼ਵ ਹੁਨਰ ਮੁਕਾਬਲਿਆਂ ਲਈ ਸ਼ੰਗਾਈ (ਚੀਨ) ਵਿਖੇ ਆਪਣਾ ਹੁਨਰ ਵਿਖਾਉਣ ਦਾ ਮੌਕਾ ਮਿਲੇਗਾ।ਇਸ ਮੌਕੇ ਐਸੋਸੀਏਟ ਡਾਇਰੈਕਟਰ ਡਾ. ਰੁਪਿੰਦਰ ਕੌਰ, ਐਸੋਸੀਏਟ ਪ੍ਰੋਫੈਸਰ ਡਾ. ਲਵਲੀਸ਼ ਗਰਗ, ਐਸੋਸੀਏਟ ਪ੍ਰੋਫੈਸਰ ਡਾ. ਕੁਲਵੀਰ ਕੌਰ, ਡੈਮੋਸਟੇਟਰ ਕਮਲਜੀਤ ਕੌਰ ਬਰਾੜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਵਿੱਚ ਰਵੀਜੋਤ ਕੌਰ ਅਤੇ ਪ੍ਰਿੰਸ ਕੁਮਾਰ ਵੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


