ਲੁਧਿਆਣਾ, 24 ਦਸੰਬਰ (0000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਆਗਾਮੀ ਨਵੇਂ ਸਾਲ ਅਤੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ, ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨਸ਼ਿਆਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ‘ਤੇ ਜ਼ੋਰ ਦਿੱਤਾ।ਇਸ ਮੌਕੇ ਏ.ਸੀ.ਪੀ ਇੰਡਸਟਰੀਅਲ ਏਰੀਆ-ਏ, ਏ.ਸੀ.ਪੀ ਇੰਡਸਟਰੀਅਲ ਏਰੀਆ-ਬੀ, ਸਮੂਹ ਐਸ.ਐਚ.ਓਜ ਅਤੇ ਚੌਂਕੀ ਇੰਚਾਰਜ ਵੀ ਮੌਜੂਦ ਸਨ।ਵਿਧਾਇਕ ਛੀਨਾ ਨੇ ਕਿਹਾ ਕਿ ਤਿਉਹਾਰਾਂ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਭੀੜ ਵਾਲੇ ਇਲਾਕਿਆਂ, ਬਾਜ਼ਾਰਾਂ ਅਤੇ ਧਾਰਮਿਕ ਸਥਾਨਾਂ ਵਿੱਚ ਪੁਲਿਸ ਦੀ ਗਸ਼ਤ ਅਤੇ ਸੀ ਸੀ ਟੀ ਵੀ ਨਿਗਰਾਨੀ ਯਕੀਨੀ ਬਣਾਈ ਜਾਵੇ।ਉਹਨਾਂ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਅਨਸਰਾਂ ‘ਤੇ ਖਾਸ ਨਿਗਰਾਨੀ ਕਰਦਿਆਂ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਵਿਰਾਸਤੀ ਅਤੇ ਸੱਭਿਆਚਾਰਕ ਤਿਉਂਹਾਰਾਂ ਨੂੰ ਲੋਕ ਧੂਮ-ਧਾਮ ਨਾਲ ਮਨਾ ਸਕਣ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


