ਜਲੰਧਰ, 24 ਦਸੰਬਰ : ਨਿਰਧਾਰਿਤ ਸਮੇਂ ਸੀਮਾਂ ਦੇ ਅੰਦਰ ਨਾਗਰਿਕ ਸੇਵਾਵਾਂ ਸਬੰਧੀ ਸਭ ਤੋਂ ਵੱਧ ਅਰਜ਼ੀਆਂ ਦਾ ਸੁਚਾਰੂ ਢੰਗ ਨਾਲ ਨਿਪਟਾਰਾ ਕਰਕੇ ਜ਼ਿਲ੍ਹਾ ਜਲੰਧਰ ਨੇ ਈ-ਗਵਰਨੈਂਸ ਸੇਵਾ ਨਿਪਟਾਰੇ ’ਚ ਪੰਜਾਬ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਇਹ ਪ੍ਰਾਪਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਸਮਾਂਬੱਧ ਸਪੁਰਦਗੀ ‘ਤੇ ਨਿਰੰਤਰ ਤਵਜੋਂ ਨੂੰ ਦਰਸਾਉਂਦੀ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਾ. ਸੁਮਿਤਾ ਅਬਰੋਲ, ਲੋਕਲ ਰਜਿਸਟਰਾਰ (ਜਨਮ ਅਤੇ ਮੌਤ), ਨਗਰ ਨਿਗਮ ਜਲੰਧਰ ਅਤੇ ਡਾ. ਜੋਤੀ ਫੁਲੇਕਾ, ਸਹਾਇਕ ਜ਼ਿਲ੍ਹਾ ਰਜਿਸਟਰਾਰ (ਏ.ਡੀ.ਆਰ.), ਸਿਵਲ ਸਰਜਨ ਦਫ਼ਤਰ, ਜਲੰਧਰ ਨੂੰ ਇਸ ਪ੍ਰਾਪਤੀ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕੀਤਾ। ਇਨ੍ਹਾਂ ਦੇ ਸੁਹਿਰਦ ਯਤਨਾਂ ਨੇ ਜਲੰਧਰ ਨੂੰ ਸੂਬੇ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਅਧਿਕਾਰੀਆਂ ਨੇ ਫੌਰੀ ਅਤੇ ਨਾਗਰਿਕ-ਕੇਂਦਰਿਤ ਸੇਵਾ ਪ੍ਰਦਾਨ ਕਰਨ ਵਿੱਚ ਮਿਸਾਲ ਕਾਇਮ ਕਰਦਿਆਂ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਾਲ ਸਬੰਧਤ 97 ਫੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਫ਼ਲਤਾਪੂਰਵਕ ਕੀਤਾ। ਡਾ. ਅਗਰਵਾਲ ਨੇ ਜ਼ਿਲ੍ਹੇ ਭਰ ਦੇ ਵੱਖ-ਵੱਖ ਸੇਵਾ ਕੇਂਦਰਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਅਰਜ਼ੀਆਂ ਦੀ ਨਿਰਵਿਘਨ ਪ੍ਰੋਸੈਸਿੰਗ ਨੂੰ ਯਕੀਨੀ ਬਣਾਉਣ ਅਤੇ ਜਨਤਾ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਵੱਲੋਂ ਨਿਯਮਿਤ ਨਿਗਰਾਨੀ, ਤਕਨੀਕ ਦੀ ਵਰਤੋਂ ਅਤੇ ਜਵਾਬਦੇਹੀ ਰਾਹੀਂ ਨਾਗਰਿਕ ਸੇਵਾਵਾਂ ਦੇ ਮੁੱਖ ਮਾਪਦੰਡਾਂ ਦੀ ਮਜ਼ਬੂਤੀ ਲਈ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮੂਹਿਕ ਯਤਨਾਂ ਨਾਲ ਜ਼ਿਲ੍ਹਾ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਵਿੱਚ ਆਪਣੀ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖੇਗਾ।
Trending
- ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਕਰਮਚਾਰੀਆਂ ਦੀ ਸਿਖਲਾਈ ਵਿੱਚ ਅਹਿਮ ਸੁਧਾਰ ਹੋਇਆ, ਜਿਸ ਨਾਲ ਪੰਜਾਬ ਦੇ ਲੋਕਾਂ ਲਈ ਵਧੇਰੇ ਪ੍ਰਭਾਵਸ਼ਾਲੀ ਜਨਤਕ ਸੇਵਾ ਸੰਭਵ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- “ਸਫ਼ਰ-ਏ-ਸ਼ਹਾਦਤ” ਸੱਤ ਦਿਨਾਂ ਐਨ.ਐੱਸ.ਐੱਸ. ਕੈਂਪ ਆਰੰਭ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ
- ਈ-ਗਵਰਨੈਂਸ ਰਾਹੀਂ ਸੇਵਾਵਾਂ ਪ੍ਰਦਾਨ ਕਰਨ ’ਚ ਜਲੰਧਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਕੀਤਾ ਹਾਸਲ
- ਪੰਜਾਬ ਦੇ ਕਿਸਾਨਾਂ ਨੂੰ ਭਾਰਤ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਮਿਲ ਰਿਹੈ: ਗੁਰਮੀਤ ਸਿੰਘ ਖੁੱਡੀਆਂ
- ਪਲਾਨਿੰਗ ਵਿਭਾਗ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਸੇਵਾਵਾਂ ਹੋਈਆਂ ਮਜ਼ਬੂਤ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ*
- ਨਸ਼ਿਆਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣਾ ਸਮੇਂ ਦੀ ਲੋੜ – ਰਜਿੰਦਰਪਾਲ ਕੌਰ ਛੀਨਾ*
- ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ*


