ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ,
ਜਿਸ ਵਿੱਚ ਅੱਜ ਮਿਤੀ 25.12.2025 ਨੂੰ ਜ਼ਿਲ੍ਹਾ ਲੁਧਿਆਣਾ ਸਮੇਤ ਸਬ ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ, ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ ਅਤੇ ਪੈੰਫਲੈਟ ਵੀ ਵੰਡੇ ਗਏ। ਇਸ ਮੁਹਿੰਮ ਸਬੰਧੀ ਵੱਖ ਵੱਖ ਥਾਵਾਂ ਤੇ ਜਾ ਕੇ ਨੁੱਕੜ ਨਾਟਕ ਵੀ ਕਰਵਾਏ ਗਏ।
ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਨੌਜਵਾਨ ਪੀੜ੍ਹੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੀ ਹੈ ਅਤੇ ਇਸ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਗਿਆ।


