ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ 06.12.2025 ਤੋਂ 06.01.2026 ਤੱਕ। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ, ਜਿਸ ਵਿੱਚ ਅੱਜ ਮਿਤੀ 27.12.2025 ਨੂੰ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਨੂੰ ਪ੍ਰਚਾਰ ਸਮੱਗਰੀ ਵੰਡੀ ਗਈ, ਜਿਸ ਵਿੱਚ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ। ਇਸ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।
Trending
- ਸਿਆਸੀ ਦਖ਼ਲਅੰਦਾਜ਼ੀ ਖ਼ਤਮ ਹੋਣ ਨਾਲ, ਪਿਛਲੇ 3 ਸਾਲਾਂ ਵਿੱਚ 85,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰ ਗ੍ਰਿਫ਼ਤਾਰ, ਸਾਲ 2025 ਵਿੱਚ ਐਨ.ਡੀ.ਪੀ.ਐਸ. ਕੇਸਾਂ ਵਿੱਚ ਸਜ਼ਾ ਦੀ ਦਰ 88 ਫੀਸਦੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਜੋਤੀ ਸਰੂਪ ਸਾਹਿਬ ਤਕ ਸਜਾਏ ਗਏ ਇਤਿਹਾਸਕ ਸ਼ਹੀਦੀ ਨਗਰ ਕੀਰਤਨ ‘ਚ ਲੱਖਾਂ ਦੀ ਗਿਣਤੀ ‘ਚ ਸੰਗਤ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ
- ਚੰਗੀ ਕਾਰਗੁਜ਼ਾਰੀ ਵਾਲੇ 7 ਅਧਿਆਪਕਾਂ ਦਾ ਸਨਮਾਨ
- ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ
- ਪ੍ਰਾਪਤੀਆਂ ਦੇ ਬਾਵਜੂਦ ਪੰਜਾਬ ਪੁਲਿਸ ਲਈ ਮਨਹੂਸ ਅਤੇ ਬਦਸ਼ਗਨੀ ਵਾਲਾ ਰਿਹਾ ਸਾਲ
- ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਕੀਤਾ ਸਤਿਕਾਰ ਭੇਟ:ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ
- Rahul Gandhi-ਕਾਂਗਰਸ ਸ਼ੁਰੂ ਕਰੇਗੀ ‘ਮਨਰੇਗਾ ਬਚਾਓ ਅੰਦੋਲਨ’


