ਨਗਰ ਨਿਗਮ ਲੁਧਿਆਣਾ *ਜਨਰਲ ਹਾਊਸ ਮੀਟਿੰਗ: ਮੇਅਰ ਨੇ ਟਿਕਾਊ ਵਿਕਾਸ ਦੇ ਉਦੇਸ਼ ਨਾਲ ਫਲਦਾਇਕ ਹਾਊਸ ਮੀਟਿੰਗ ਦੀ ਕੀਤੀ ਅਗਵਾਈ; ਸ਼ਾਂਤੀਪੂਰਨ ਹਾਊਸ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਲਈ ਪ੍ਰਮੁੱਖ ਮਤੇ ਕੀਤੇ ਗਏ ਪ੍ਰਵਾਨ* ਲੁਧਿਆਣਾ, 26 ਦਸੰਬਰ:ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਹੇਠ ਨਗਰ ਨਿਗਮ ਦੇ ਜਨਰਲ ਹਾਊਸ ਨੇ ਸ਼ੁੱਕਰਵਾਰ ਨੂੰ ਜਲੰਧਰ ਬਾਈਪਾਸ ਨੇੜੇ ਡਾ. ਬੀ.ਆਰ. ਅੰਬੇਡਕਰ ਭਵਨ ਵਿਖੇ ਹੋਈ ਸ਼ਾਂਤਮਈ ਹਾਊਸ ਮੀਟਿੰਗ ਦੌਰਾਨ ਪ੍ਰਮੁੱਖ ਮਤਿਆਂ ਨੂੰ ਪ੍ਰਵਾਨਗੀ ਦਿੱਤੀ।ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਸਮੇਤ ਹੋਰ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।ਹਾਊਸ ਮੀਟਿੰਗ ਦੌਰਾਨ ‘ਚਾਰ ਸਾਹਿਬਜ਼ਾਦਿਆਂ(ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ)’ ਦੀ ਸ਼ਹਾਦਤ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।’ਜ਼ੀਰੋ ਆਵਰ’ ਦੌਰਾਨ ਫਲਦਾਇਕ ਵਿਚਾਰ-ਵਟਾਂਦਰੇ ਹੋਏ, ਜਿਸ ਵਿੱਚ ਸੱਤਾਧਾਰੀ ਅਤੇ ਵਿਰੋਧੀ ਧਿਰਾਂ ਦੋਵਾਂ ਦੇ ਕੌਂਸਲਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਮਹੱਤਵਪੂਰਨ ਮਾਮਲਿਆਂ ਨੂੰ ਉਠਾਉਣ ਲਈ ਬਰਾਬਰ ਮੌਕੇ ਦਿੱਤੇ ਗਏ। ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਮੁੱਦਿਆਂ ਦੇ ਹੱਲ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਤਕਰੀਬਨ 65 ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ; ਹੀਰੋ ਬੇਕਰੀ ਚੌਕ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਚੌਕ ਰੱਖਣਾ; ਕਿਦਵਾਈ ਨਗਰ ਦਾ ਨਾਮ ਗੋਸਾਈਂ ਨਗਰ ਰੱਖਣਾ; ਸ਼ਹਿਰ ਦੀਆਂ ਸੀਮਾਵਾਂ ਦਾ ਵਿਸਥਾਰ ਕਰਨਾ; ਰੈਗੂਲਰ ਅਤੇ ਡੀ.ਸੀ ਰੇਟ ਦੇ ਆਧਾਰ ‘ਤੇ ਕਰਮਚਾਰੀਆਂ ਦੀ ਭਰਤੀ ਸਮੇਤ ਹੋਰ ਪ੍ਰਮੁੱਖ ਮਤਿਆਂ ਨੂੰ ਹਾਊਸ ਮੀਟਿੰਗ ਦੌਰਾਨ ਮਨਜ਼ੂਰੀ ਦਿੱਤੀ ਗਈ। ਬਾਬਾ ਦੀਪ ਸਿੰਘ ਗੁਰਦੁਆਰੇ ਨੂੰ ਜਾਣ ਵਾਲੀ ਸੜਕ ਦਾ ਨਾਮ ਬਾਬਾ ਦੀਪ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਮੱਤੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਜਨਰਲ ਹਾਊਸ ਮੀਟਿੰਗ ਸਕਾਰਾਤਮਕ ਨਤੀਜਿਆਂ ਨਾਲ ਸਮਾਪਤ ਹੋਈ ਅਤੇ ਸ਼ਹਿਰ ਦੇ ਵਿਕਾਸ ਲਈ ਫਲਦਾਇਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ, ਉਹ ਕਿਸੇ ਵੀ ਕੌਂਸਲਰ ਨਾਲ ਬਿਨਾਂ ਕਿਸੇ ਭੇਦਭਾਵ ਦੇ ਪੂਰੇ ਸ਼ਹਿਰ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੇ ਹਨ। ਲੁਧਿਆਣਾ ਸ਼ਹਿਰ ਵਿੱਚ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਸ਼ਹਿਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਪਹਿਲਕਦਮੀਆਂ ਵੀ ਕੀਤੀਆਂ ਗਈਆਂ ਹਨ, ਜਿਸ ਵਿੱਚ ਪੁਰਾਣੇ/ਲੈਗੇਸੀ ਕੂੜੇ ਦੇ ਨਿਪਟਾਰੇ ਲਈ ਵੱਡੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਆਉਣ ਵਾਲੇ ਸਵੱਛ ਸਰਵੇਖਣ ਦੌਰਾਨ ਸ਼ਹਿਰ ਦੀ ਦਰਜਾਬੰਦੀ ਨੂੰ ਬਿਹਤਰ ਬਣਾਉਣਾ ਵੀ ਹੈ।ਨਿਵਾਸੀਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਨਿਰੰਤਰ ਸਮਰਥਨ ਦੀ ਮੰਗ ਕਰਦੇ ਹੋਏ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਲੁਧਿਆਣਾ ਨੂੰ ਨੰਬਰ 1 ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ।
Trending
- ਸਿਆਸੀ ਦਖ਼ਲਅੰਦਾਜ਼ੀ ਖ਼ਤਮ ਹੋਣ ਨਾਲ, ਪਿਛਲੇ 3 ਸਾਲਾਂ ਵਿੱਚ 85,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰ ਗ੍ਰਿਫ਼ਤਾਰ, ਸਾਲ 2025 ਵਿੱਚ ਐਨ.ਡੀ.ਪੀ.ਐਸ. ਕੇਸਾਂ ਵਿੱਚ ਸਜ਼ਾ ਦੀ ਦਰ 88 ਫੀਸਦੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਜੋਤੀ ਸਰੂਪ ਸਾਹਿਬ ਤਕ ਸਜਾਏ ਗਏ ਇਤਿਹਾਸਕ ਸ਼ਹੀਦੀ ਨਗਰ ਕੀਰਤਨ ‘ਚ ਲੱਖਾਂ ਦੀ ਗਿਣਤੀ ‘ਚ ਸੰਗਤ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ
- ਚੰਗੀ ਕਾਰਗੁਜ਼ਾਰੀ ਵਾਲੇ 7 ਅਧਿਆਪਕਾਂ ਦਾ ਸਨਮਾਨ
- ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ
- ਪ੍ਰਾਪਤੀਆਂ ਦੇ ਬਾਵਜੂਦ ਪੰਜਾਬ ਪੁਲਿਸ ਲਈ ਮਨਹੂਸ ਅਤੇ ਬਦਸ਼ਗਨੀ ਵਾਲਾ ਰਿਹਾ ਸਾਲ
- ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਕੀਤਾ ਸਤਿਕਾਰ ਭੇਟ:ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ
- Rahul Gandhi-ਕਾਂਗਰਸ ਸ਼ੁਰੂ ਕਰੇਗੀ ‘ਮਨਰੇਗਾ ਬਚਾਓ ਅੰਦੋਲਨ’


