ਚੰਡੀਗੜ੍ਹ, 28 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪ੍ਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 351 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 348 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
Trending
- ਵੋਟ ਚੋਰੀ ਤੇ ਰਾਸ਼ਨ ਚੋਰੀ ਤੋਂ ਬਾਅਦ ਭਾਜਪਾ ਹੁਣ ਗ਼ਰੀਬਾਂ ਦਾ ਰੋਜ਼ਗਾਰ ਚੋਰੀ ਕਰਨ ‘ਤੇ ਉਤਰ ਆਈ – ਪਵਨ ਕੁਮਾਰ ਟੀਨੂ
- ਕੇਂਦਰ ਪਿੰਡਾਂ ਵਿੱਚ ਰੋਜ਼ਗਾਰ ਦੀ ਜ਼ਿੰਮੇਵਾਰੀ ਸੂਬਿਆਂ ਉਤੇ ਪਾ ਰਿਹਾ ਹੈ : ਕਪੂਰਥਲਾ ਦੇ ਵਿਧਾਇਕ
- ਫ਼ਿਲਮਾਂ ਤੇ ਗੁਰਦੁਆਰਿਆਂ ਤੋਂ ਬਾਹਰ ਅਨੰਦ ਕਾਰਜ ਬਾਰੇ ਕੀਤੇ ਗਏ ਅਹਿਮ ਫੈਸਲੇ- ਨਾਲ ਹੀ ਸਰਕਾਰ ਨੂੰ ਦਿੱਤੀ ਵਾਰਨਿੰਗ,ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ 328 ਪਾਵਨ ਸਰੂਪਾਂ
- ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਪਾਕਿਸਤਾਨੀ ਫੌਜ ਦੀਆਂ ਅਸਫਲਤਾਵਾਂ ਦਾ ਪਰਦਾਫਾਸ਼ ਕੀਤਾ
- ਮੰਜ਼ਿਲ ਦੇ ਮੱਥੇ ’ਤੇ ਤਖਤੀ ਲੱਗਦੀ ਉਨ੍ਹਾਂ ਦੀ ਜੋ ਘਰੋਂ ਬਣਾਕੇ ਟੁਰਦੇ ਨਕਸ਼ਾ ਆਪਣੇ ਸਫਰਾਂ ਦਾ
- ਸਪੀਕਰ ਸੰਧਵਾਂ ਨੇ ਮੋਦੀ ਸਰਕਾਰ ਪਈ ਈਸਟ ਇੰਡੀਆ ਕੰਪਨੀ ਦੇ ਰਾਹਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਹਕੂਮਤ ਨੂੰ ਘੇਰਿਆ
- ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
- ਪੰਜਾਬ ‘ਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ


