ਲੁਧਿਆਣਾ, 30 ਦਸੰਬਰ (000) – ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਵਾਰਡ ਨੰਬਰ 88 ਅਧੀਨ ਬਸੰਤ ਨਗਰ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਜਿੱਥੇ ਬੀਤੀ ਰਾਤ 2-3 ਇਮਾਰਤਾਂ ਅੱਗ ਦੀ ਚਪੇਟ ਵਿੱਚ ਆ ਗਈਆਂ ਸਨ।ਵਿਧਾਇਕ ਬੱਗਾ ਅਤੇ ਡਿਪਟੀ ਕਮਿਸ਼ਨਰ ਜੈਨ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆ ਗੱਡੀਆਂ ਨੇ ਰਾਤ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਸੀ ਅਤੇ ਉਨ੍ਹਾਂ ਦੀ ਮੁਸਤੈਦੀ ਸਦਕਾ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਸਾਰੀ ਰਾਤ ਮੌਕੇ ‘ਤੇ ਮੌਜੂਦ ਰਹੀਆਂ ਜਿਨ੍ਹਾਂ ਸਾਰੀ ਸਥਿਤੀ ਨੂੰ ਕਾਬੂ ਹੇਠ ਰੱਖਿਆ।ਇਸ ਮੌਕੇ ਨਿਗਮ ਕੌਂਸਲਰ ਅਮਨ ਬੱਗਾ ਵੀ ਆਪਣੀ ਸਮੁੱਚੀ ਟੀਮ ਨਾਲ ਬਚਾਅ ਕਾਰਜ਼ਾਂ ਦੀ ਅਗਵਾਈ ਕਰਦੇ ਰਹੇ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੌਰਾਨ ਇੱਕ ਘਰ ਨੁਕਸਾਨਿਆ ਗਿਆ ਸੀ ਜਿਨ੍ਹਾਂ ਨੂੰ ਡੇਢ ਲੱਖ ਰੁਪਏ ਦੀ ਫੌਰੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੀੜਤ ਪਰਿਵਾਰ ਨੂੰ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਬਣਦੀ ਹੋਰ ਮਾਲੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਖੀ ਘੜੀ ਵਿੱਚ ਵਸਨੀਕਾਂ ਦੇ ਨਾਲ ਖੜੀ ਹੈ ਅਤੇ ਮੰਦਭਾਗੀ ਘਟਨਾ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।
Trending
- ਐੱਸ.ਐੱਸ.ਪੀ ਦਿਗਵਿਜੈ ਕਪਿਲ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਐਡੀਸ਼ਨਲ ਚਾਰਜ ਸੰਭਾਲਿਆ
- *ਸੀ-ਪਾਈਟ ਕੈਂਪ ‘ਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀ ਭਰਤੀ ਲਈ ਲਿਖਤੀ ਪੇਪਰ ਦੀ ਕਰਵਾਈ ਜਾ ਰਹੀ ਤਿਆਰੀ*
- ਗਲਾਡਾ ਨੇ ਤਿੰਨ ਅਣਅਧਿਕਾਰਤ ਕਲੋਨੀਆਂ ਢਾਹੀਆਂ
- ਖੁਸ਼ੀ ਮਨਾਉਣਾ ਹਰ ਕਿਸੇ ਦਾ ਹੱਕ, ਪਰ ਦੂਜਿਆਂ ਦੀ ਸੁਰੱਖਿਆ ਅਤੇ ਸ਼ਾਂਤੀ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ – ਐਸਐਸਪੀ ਡਾ. ਜੋਤੀ ਯਾਦਵ ਬੈਂਸ
- ਵਿਧਾਇਕ ਬੱਗਾ ਤੇ ਡਿਪਟੀ ਕਮਿਸ਼ਨਰ ਜੈਨ ਵੱਲੋਂ ਬਸੰਤ ਨਗਰ ਇਲਾਕੇ ਦਾ ਦੌਰਾ
- ਐਸਐਸਪੀ ਡਾ. ਜੋਤੀ ਯਾਦਵ ਬੈਂਸ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਨੇ ਸਾਲ 2025 ਵਿੱਚ ਬਣਾਇਆ ਨਵਾਂ ਰਿਕਾਰਡ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਓਟ ਕਲੀਨਿਕਾਂ ‘ਚ ਨਸ਼ਿਆਂ ਵਿਰੁੱਧ ਲਾਏ ਜਾਗਰੂਕਤਾ ਕੈਂਪ
- ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਇੱਕ ਆਦਰਸ਼ ਸਮਾਜ ਦੀ ਸਿਰਜਣਾ ਕਰਨ ਦਾ ਦਿੱਤਾ ਸੱਦਾ


