ਫ਼ਰੀਦਕੋਟ, 30 ਦਸੰਬਰ 2025 ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਸੇਵਾਵਾਂ ਵਿੱਚ ਹੋਰ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਐੱਸ.ਐੱਸ.ਪੀ ਦਿਗਵਿਜੈ ਕਪਿਲ ਨੂੰ ਬਠਿੰਡਾ ਰੇਂਜ ਦੇ ਨਾਲ ਨਾਲ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਐੱਸ.ਐੱਸ.ਪੀ ਦਿਗਵਿਜੈ ਕਪਿਲ ਜੋ ਕਿ ਇੱਕ ਕਾਬਲ, ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ, ਰਾਸ਼ਟਰਪਤੀ ਪੁਲਿਸ ਮੈਡਲ (2023) ਅਤੇ ਮੁੱਖ ਮੰਤਰੀ ਮੈਡਲ ਸ਼ਾਨਦਾਰ ਕਰਤੱਵ ਨਿਭਾਉਣ ਲਈ (2024) ਨਾਲ ਸਨਮਾਨਿਤ ਹੋ ਚੁੱਕੇ ਹਨ।ਐੱਸ.ਐੱਸ.ਪੀ. ਦਿਗਵਿਜੈ ਕਪਿਲ ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਮੁੱਖ ਜ਼ਿੰਮੇਵਾਰੀ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ, ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ, ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ-ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਿਗਰਾਨ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਸੰਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਵਿਜੀਲੈਂਸ ਬਿਊਰੋ ਨਾਲ ਸਾਂਝੀ ਕਰਨ।
Trending
- ਐੱਸ.ਐੱਸ.ਪੀ ਦਿਗਵਿਜੈ ਕਪਿਲ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਐਡੀਸ਼ਨਲ ਚਾਰਜ ਸੰਭਾਲਿਆ
- *ਸੀ-ਪਾਈਟ ਕੈਂਪ ‘ਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀ ਭਰਤੀ ਲਈ ਲਿਖਤੀ ਪੇਪਰ ਦੀ ਕਰਵਾਈ ਜਾ ਰਹੀ ਤਿਆਰੀ*
- ਗਲਾਡਾ ਨੇ ਤਿੰਨ ਅਣਅਧਿਕਾਰਤ ਕਲੋਨੀਆਂ ਢਾਹੀਆਂ
- ਖੁਸ਼ੀ ਮਨਾਉਣਾ ਹਰ ਕਿਸੇ ਦਾ ਹੱਕ, ਪਰ ਦੂਜਿਆਂ ਦੀ ਸੁਰੱਖਿਆ ਅਤੇ ਸ਼ਾਂਤੀ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ – ਐਸਐਸਪੀ ਡਾ. ਜੋਤੀ ਯਾਦਵ ਬੈਂਸ
- ਵਿਧਾਇਕ ਬੱਗਾ ਤੇ ਡਿਪਟੀ ਕਮਿਸ਼ਨਰ ਜੈਨ ਵੱਲੋਂ ਬਸੰਤ ਨਗਰ ਇਲਾਕੇ ਦਾ ਦੌਰਾ
- ਐਸਐਸਪੀ ਡਾ. ਜੋਤੀ ਯਾਦਵ ਬੈਂਸ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਨੇ ਸਾਲ 2025 ਵਿੱਚ ਬਣਾਇਆ ਨਵਾਂ ਰਿਕਾਰਡ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਓਟ ਕਲੀਨਿਕਾਂ ‘ਚ ਨਸ਼ਿਆਂ ਵਿਰੁੱਧ ਲਾਏ ਜਾਗਰੂਕਤਾ ਕੈਂਪ
- ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਇੱਕ ਆਦਰਸ਼ ਸਮਾਜ ਦੀ ਸਿਰਜਣਾ ਕਰਨ ਦਾ ਦਿੱਤਾ ਸੱਦਾ


