*ਲੁਧਿਆਣਾ, 31 ਦਸੰਬਰ (000) – ਨਸ਼ਿਆਂ ਦੇ ਕੋਹੜ ਨੂੰ ਨੱਥ ਪਾਉਣ ਲਈ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿੱਢੀ ”ਯੂਥ ਅਗੇਂਸਟ ਡਰੱਗਜ” ਮੁਹਿੰਮ ਨਿਰੰਤਰ ਜਾਰੀ ਹੈ ਜਿਸਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਦਿਆਂ ਵੱਖ-ਵੱਖ ਥਾਵਾਂ ‘ਤੇ ਪ੍ਰਚਾਰ ਸਮੱਗਰੀ ਵੰਡੀ ਗਈ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੀਆਂ ਪ੍ਰਮੁੱਖ ਥਾਵਾਂ ‘ਤੇ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਲੋਕਾਂ ਨੂੰ ਇਹ ਦੱਸਿਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਸੇਵਨ ਕਰਨ ਨਾਲ ਜਿੱਥੇ ਉਨ੍ਹਾਂ ਦੇ ਸਰੀਰ ਦਾ ਨੁਕਸਾਨ ਹੁੰਦਾ ਹੈ ਉੱਥੇ ਪੈਸੇ ਦਾ ਵੀ ਉਜਾੜਾ ਹੁੰਦਾ ਹੈ। ਨਸ਼ੇ ਦੀ ਦਲਦਲ ਵਿੱਚ ਫਸੇ ਰੋਗੀ ਦੇ ਪਰਿਵਾਰ ਦੀ ਇਲਾਕੇ ਵਿੱਚ ਬਦਨਾਮੀ ਹੁੰਦੀ ਹੈ ਅਤੇ ਉਹ ਚਾਰ ਬੰਦਿਆਂ ਵਿੱਚ ਸਿਰ ਚੁੱਕ ਕੇ ਗੱਲ ਵੀ ਨਹੀਂ ਕਰ ਸਕਦੇ। ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਸਮਾਜ ਦੇ ਵੱਖ-ਵੱਖ ਖਿੱਤਿਆਂ ਦੀ ਭਾਗੀਦਾਰੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੀ ਹੈ। ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।
Trending
- ਗ਼ਰੀਬ ਪਰਿਵਾਰ ਤੇ ਟੁੱਟਿਆ ਕਹਿਰ ਜਗਰਾਓਂ ‘ਚ ; ਟਰੱਕ ਨੇ ਭਰਾ-ਭੈਣ ਨੂੰ ਕੁਚਲਿਆ-ਮੌਤ
- ਡਿਲੀਵਰੀ ਵਰਕਰਾਂ ਦੇ ਸਮਰਥਨ ‘ਚ ਮਾਰਿਆ ਹਾਅ ਦਾ ਨਾਅਰਾ; ਪ੍ਰਦਰਸ਼ਨਕਾਰੀਆਂ ਨਾਲ ਕੀਤੀ ਮੁਲਾਕਾਤ:ਰਾਘਵ ਚੱਢਾ
- ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
- ਪੰਜਾਬ ਸਰਕਾਰ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ: ਮੋਹਿੰਦਰ ਭਗਤ
- ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ
- ਵਿਧਾਇਕ ਬੱਗਾ ਨੇ ਅਸ਼ੋਕ ਨਗਰ ਦੇ ਸਮਸ਼ਾਨਘਾਟ ਨੂੰ ਨਵੀਂ ਮੌਰਚਰੀ ਵੈਨ ਦੀਆਂ ਚਾਬੀਆਂ ਸੌਂਪੀਆਂ
- ਨਸ਼ਿਆਂ ਦੇ ਕੋਹੜ ਨੂੰ ਨੱਥ ਪਾਉਣ ਲਈ ਜਾਗਰੂਕਤਾ ਮੁਹਿੰਮ ਜਾਰੀ*
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ ਹੁਣ 06 ਜਨਵਰੀ ਨੂੰ*


