ਜਲੰਧਰ, 31 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਮਾਰਚ ਪਾਸਟ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਵਾਰਸਾਂ, ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰਾਪਤੀਆਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਲੋੜੀਂਦੇ ਪ੍ਰਬੰਧਾਂ ਲਈ ਹੁਣੇ ਤੋਂ ਕੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਜਾਣਾ ਹੈ, ਜਿਸ ਸਬੰਧੀ ਵਿਭਾਗਾਂ ਦੇ ਮੁਖੀ ਨਾਮਾਂ ਦੀਆਂ ਸੂਚੀਆਂ 19 ਜਨਵਰੀ ਤੱਕ ਭੇਜਣੀਆਂ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਨਗਰ ਨਿਗਮ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਚੌਕਾਂ ਦੀ ਸਫਾਈ, ਸਜਾਵਟ, ਰੌਸ਼ਨੀ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ, ਦਵਾਈਆਂ ਅਤੇ ਐਂਬੂਲੈਂਸ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Trending
- ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
- 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ
- ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ
- ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ
- ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਰਾਮ ਰਹੀਮ ਨੂੰ ਬਰੀ ਕਰਨ ਤੋਂ ਬਾਅਦ ਡੇਰਾ ਹਲਕਿਆਂ ’ਚ ਖੁਸ਼ੀ ਦਾ ਮਹੌਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ


