ਲੁਧਿਆਣਾ, 01 ਜਨਵਰੀ:ਧਾਰਮਿਕ ਤੇ ਸਮਾਜ ਸੇਵੀ ਸ਼ਖਸ਼ੀਅਤ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲੇ (ਮੌਜੂਦਾ ਗੱਦੀ ਨਸ਼ੀਨ) ਦੀ ਸਰਪ੍ਰਸਤੀ ਹੇਠ ਰਕਬਾ ਧਾਮ, ਮੁੱਲਾਂਪੁਰ (ਲੁਧਿਆਣਾ) ਵਿਖੇ ਨਵੇਂ ਸਾਲ 2026 ‘ਤੇ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਸ਼ਵ ਸੁਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਆਈ ਸੰਗਤ ਨੂੰ ਅਧਿਆਤਮਿਕ ਪ੍ਰਵਚਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਦਾ ਸਮਾਗਮ ਵਿੱਚ ਪਹੁੰਚਣ ਤੇ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤਾਂ ਵਿੱਚ ਬੈਠ ਕੇ ਅਧਿਆਤਮਿਕ ਪ੍ਰਵਚਨ ਸਰਵਣ ਕੀਤੇ ਗਏ।ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਆਖਿਆ ਕਿ ਰਕਬਾ ਧਾਮ ਵਿਖੇ ਨਤਮਸਤਕ ਹੋ ਕੇ ਬਹੁਤ ਚੰਗਾ ਲੱਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੱਥੇ ਮੱਥਾ ਟੇਕ ਕਿ ਸੂਬੇ ਵਿੱਚ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰਕਬਾ ਧਾਮ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ ਦਾ ਇਹ ਮਹਾਨ ਆਸ਼ਰਮ, ਜਿਥੇ ਮਹਾਰਾਜ ਲਾਲਜੀ ਦਾਸ ਰਕਬੇ ਵਾਲਿਆਂ ਦਾ ਜਨਮ ਅਸਥਾਨ ਹੈ। ਅੱਜ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਮੌਜੂਦਾ ਗੁਰਗੱਦੀ ‘ਤੇ ਬਿਰਾਜਮਾਨ, ਹਰ ਸਾਲ ਇੱਥੇ ਸਮੁੱਚੀ ਲੋਕਾਈ ਦੇ ਭਲੇ ਲਈ ਗਰੀਬਦਾਸੀ ਪ੍ਰੰਪਰਾ ਦੇ ਤਹਿਤ, ਮਹਾਰਾਜ ਗਰੀਬ ਦਾਸ ਦੀ ਬਾਣੀ ਦੇ ਭੋਗ ਪਾਉਂਦੇ ਹਨ। ਅੱਜ ਸਾਲ ਦੇ ਪਹਿਲੇ ਦਿਨ ਬਾਣੀ ਦੇ ਅਖੰਡ ਪਾਠ ਦਾ ਭੋਗ ਪਿਆ। ਸੰਤ ਗਰੀਬ ਦਾਸ ਜੀ ਦੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਹੋਇਆ। ਗਊਆਂ ਵਾਲੇ ਮਹਾਰਾਜ ਬ੍ਰਹਮਾ ਨੰਦ ਜੀ ਨੇ ਵਿਦਿਆ ਦਾ ਲੰਗਰ ਸ਼ੁਰੂ ਕੀਤਾ। ਮਰੀਜ਼ਾਂ ਲਈ ਹਸਪਤਾਲ ਖੋਲਣ ਦੀ ਪਰੰਪਰਾ ਸ਼ੁਰੂ ਕੀਤੀ। ਇਸ ਪਰੰਪਰਾ ਨੂੰ ਮਹਾਰਾਜ ਚੇਤਨਾ ਨੰਦ ਜੀ ਭੂਰੀ ਵਾਲੇ ਅੱਗੇ ਵਧਾ ਰਹੇ ਹਨ। 5 ਡਿਗਰੀ ਕਾਲਜ, 5 ਪ੍ਰਾਇਮਰੀ ਸਕੂਲ ਅਤੇ ਲੜਕੀਆਂ ਲਈ ਮੁਫਤ ਸਿੱਖਿਆ ਦਾ ਪ੍ਰਬੰਧ ਕਰਨਾ ਅਤੇ ਪਿਛਲੇ 10 ਸਾਲਾਂ ਵਿੱਚ ਲਗਾਤਾਰ ਪੀ.ਜੀ.ਆਈ ਨੂੰ ਲੰਗਰ ਭੇਜਣਾ, ਪੀ.ਜੀ.ਆਈ ਤੱਕ ਮਰੀਜ਼ਾਂ ਲਈ ਮੁਫਤ ਬੱਸ ਸੇਵਾ ਇੱਕ ਬਹੁਤ ਵੱਡੀ ਗੱਲ ਹੈ। ਇੱਥੇ ਪਹੁੰਚ ਕੇ ਮਹਾਰਾਜ ਚੇਤਨਾ ਨੰਦ ਜੀ ਦੇ ਦਰਸ਼ਨ ਕਰਨੇ ਮੇਰੇ ਲਈ ਬਹੁਤ ਸੁਭਾਗਾ ਸਮਾਂ ਸੀ।ਨਵੇਂ ਸਾਲ ਦੀਆਂ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਜਸਵੀਰ ਸਿੰਘ ਗੜ੍ਹੀ ਨੇ ਪੰਜਾਬੀਆਂ ਲਈ ਖੁਸ਼ਹਾਲ, ਸ਼ਾਂਤੀਪੂਰਨ ਅਤੇ ਖੁਸ਼ਹਾਲ ਨਵੇਂ ਸਾਲ-2026 ਦੀ ਕਾਮਨਾ ਕੀਤੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਸਮੁੱਚੇ ਵਿਕਾਸ ਅਤੇ ਇਸ ਦੇ ਵਸਨੀਕਾਂ ਦੀ ਭਲਾਈ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਮੀਦ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਲ 2026 ਸਾਰੇ ਪੰਜਾਬੀਆਂ ਲਈ ਖੁਸ਼ੀ, ਸ਼ਾਂਤੀ ਅਤੇ ਸਫਲਤਾ ਲਿਆਏਗਾ ਅਤੇ ਪੰਜਾਬ ਨੂੰ ਦੇਸ਼ ਵਿੱਚ ਇੱਕ ਮੋਹਰੀ ਰਾਜ ਵਜੋਂ ਸਥਾਪਤ ਕਰਨ ਲਈ ਸਮੂਹਿਕ ਤੌਰ ‘ਤੇ ਪ੍ਰਣ ਕਰਨ ਦਾ ਸੱਦਾ ਦਿੱਤਾ।
Trending
- ਚਰਚ ਗਏ ਪਰਿਵਾਰ ਦੇ ਘਰੋਂ ਦੋ ਲੱਖ ਰੁਪਏ ਨਗਦੀ ਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਹੋਏ ਫਰਾਰ
- ਪੱਥਰ ਦਾ ਸੀਨਾ ਪਾੜ ਕੇ ਉੱਗਣ ਵਾਲਿਆਂ ਦੀ ਚੂੜੀ ਕਸਣ ਦੀ ਤਿਆਰੀ ’ਚ ਜੁਟੀ ਮੋਦੀ ਸਰਕਾਰ
- ਅਸੀਂ ਪੰਜਾਬ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ
- ਨਸ਼ਿਆਂ ਦੀ ਦਲਦਲ ‘ਚੋਂ ਗ੍ਰਸਤ ਜਵਾਨੀ ਨੂੰ ਬਾਹਰ ਕੱਢ ਮੁੜ ਪੈਰਾਂ ਸਿਰ ਕਰਨਾ ਮੁੱਖ ਟੀਚਾ – ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ
- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਸੀ.ਐਚ.ਸੀ ਲਈ ਇੱਕ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
- ਚੱਲ ਰਹੇ ਪੁਨਰ ਸੁਰਜੀਤੀ ਯਤਨਾਂ ਨਾਲ ਬੁੱਢਾ ਦਰਿਆ ਸਫਾਈ ਵਿੱਚ ਮਹੱਤਵਪੂਰਨ ਪ੍ਰਗਤੀ ਹੋਈ
- ਰਕਬਾ ਧਾਮ ਭੂਰੀ ਵਾਲੇ ਆਸ਼ਰਮ ਦੀ ਸੇਵਾ ਸ਼ਲਾਘਾਯੋਗ : ਚੇਅਰਮੈਨ ਜਸਵੀਰ ਸਿੰਘ ਗੜ੍ਹੀ


