ਲੁਧਿਆਣਾ, 01 ਜਨਵਰੀ (000) – ਨਸ਼ਿਆਂ ਦੀ ਦਲਦਲ ਵਿੱਚ ਗ੍ਰਸਤ ਜਵਾਨੀ ਨੂੰ ਬਾਹਰ ਕੱਢਕੇ ਮੁੜ ਆਪਣੇ ਪੈਰਾਂ ਸਿਰ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਵੱਖ-ਵੱਖ ਓਟ ਕਲੀਨਿਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਏ ਗਏ।ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਵਿੱਚ ਪੈਨਲ ਐਡਵੋਕੇਟਾਂ, ਪੈਰਾ ਲੀਗਲ ਵਲੰਟੀਅਰਾਂ ਦੁਆਰਾ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਵਿੱਚ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।
Trending
- ਚਰਚ ਗਏ ਪਰਿਵਾਰ ਦੇ ਘਰੋਂ ਦੋ ਲੱਖ ਰੁਪਏ ਨਗਦੀ ਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਹੋਏ ਫਰਾਰ
- ਪੱਥਰ ਦਾ ਸੀਨਾ ਪਾੜ ਕੇ ਉੱਗਣ ਵਾਲਿਆਂ ਦੀ ਚੂੜੀ ਕਸਣ ਦੀ ਤਿਆਰੀ ’ਚ ਜੁਟੀ ਮੋਦੀ ਸਰਕਾਰ
- ਅਸੀਂ ਪੰਜਾਬ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ
- ਨਸ਼ਿਆਂ ਦੀ ਦਲਦਲ ‘ਚੋਂ ਗ੍ਰਸਤ ਜਵਾਨੀ ਨੂੰ ਬਾਹਰ ਕੱਢ ਮੁੜ ਪੈਰਾਂ ਸਿਰ ਕਰਨਾ ਮੁੱਖ ਟੀਚਾ – ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ
- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਸੀ.ਐਚ.ਸੀ ਲਈ ਇੱਕ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
- ਚੱਲ ਰਹੇ ਪੁਨਰ ਸੁਰਜੀਤੀ ਯਤਨਾਂ ਨਾਲ ਬੁੱਢਾ ਦਰਿਆ ਸਫਾਈ ਵਿੱਚ ਮਹੱਤਵਪੂਰਨ ਪ੍ਰਗਤੀ ਹੋਈ
- ਰਕਬਾ ਧਾਮ ਭੂਰੀ ਵਾਲੇ ਆਸ਼ਰਮ ਦੀ ਸੇਵਾ ਸ਼ਲਾਘਾਯੋਗ : ਚੇਅਰਮੈਨ ਜਸਵੀਰ ਸਿੰਘ ਗੜ੍ਹੀ


