ਲੁਧਿਆਣਾ, 02 ਜਨਵਰੀ – ਵਿਧਾਇਕ ਮਦਨ ਲਾਲ ਬੱਗਾ ਨੇ ਅੱਜ ਸੈਂਕੜੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਉੱਤਰੀ ਅਧੀਨ ਸਲੇਮ ਟਾਬਰੀ-ਜਲੰਧਰ ਬਾਈਪਾਸ ਤੋਂ ਜੱਸੀਆਂ ਚੌਕ ਤੱਕ ਗਰੀਨ ਬੈਲਟ ਵਿਕਸਤ ਕਰਵਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 99 ਲੱਖ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਨਿਗਮ ਕੌਂਸਲਰ ਅਮਨ ਬੱਗਾ ਖੁਰਾਣਾ, ਅਸ਼ੋਕ ਕੁਮਾਰ, ਨਗਰ ਨਿਗਮ ਦੇ ਅਧਿਕਾਰੀ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਭਗਤ ਸਿੰਘ ਕਲੋਨੀ, ਅਸ਼ੋਕ ਨਗਰ, ਨਿਊ ਅਸ਼ੋਕ ਨਗਰ 30 ਫੁੱਟੀ ਰੋਡ, ਨਿਊ ਅਮਨ ਨਗਰ, ਭੋਰਾ ਕਲੋਨੀ ਦੇ ਵਸਨੀਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।
ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈl


