ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ, ਜਿਸ ਵਿੱਚ ਅੱਜ ਮਿਤੀ 02.01.2026 ਨੂੰ ਜ਼ਿਲ੍ਹਾ ਲੁਧਿਆਣਾ ਵਿਖੇ ਸੈਂਟਰਲ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ, ਜਿਸ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੀਆਂ ਸਬ-ਡਵੀਜ਼ਨਾਂ ਜਿਵੇਂ ਕਿ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਦੇ ਨਾਲ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਬੰਧੀ ਪ੍ਰਚਾਰ ਸਮੱਗਰੀ ਵੰਡੀ ਗਈ, ਜਿਸ ਵਿੱਚ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ। ਇਸ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।
Trending
- ਸਿਵਲ ਡਿਫੈਂਸ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਜਾਰੀ
- ਸ਼੍ਰੋਮਣੀ ਕਮੇਟੀ 328 ਲਾਪਤਾ ਸਰੂਪਾਂ ਲਈ ਜਵਾਬ ਦੇਵੇ ਅਤੇ ਬਾਦਲਾਂ ਨੂੰ ਬਚਾਉਣਾ ਬੰਦ ਕਰੇ: ਬਲਤੇਜ ਪੰਨੂ
- “ਅਕਾਲੀ ਦਲ ਦੇ ਸੱਦੇ ‘ਤੇ ਹੋਈ ਪ੍ਰੈਸ ਕਾਨਫਰੰਸ ਦੱਸਦੀ ਹੈ ਕਿ ਰਾਜਨੀਤੀ ਕੌਣ ਕਰ ਰਿਹਾ ਹੈ”:ਬਲਤੇਜ ਪੰਨੂ
- ਮਹਿਜ਼ 4 ਮਹੀਨਿਆਂ ਵਿੱਚ 10,000 ਤੋਂ ਵੱਧ ਗਰਭਵਤੀ ਔਰਤਾਂ ਨੇ ਮੁਫ਼ਤ ਅਲਟਰਾਸਾਊਂਡ ਕਰਵਾਏ
- ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ 06.12.2025 ਤੋਂ 06.01.2026 ਤੱਕ
- ਲੋਕ ਸਭਾ ਮੈਂਬਰ- ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
- ਲੁਧਿਆਣਾ ਦਾ ਸਖੀ ਵਨ-ਸਟਾਪ ਸੈਂਟਰ ਪੀੜਤ ਔਰਤਾਂ ਲਈ ਬਣਿਆ ਮਜ਼ਬੂਤ ਜੀਵਨ ਰੇਖਾ


