ਲੁਧਿਆਣਾ, 05 ਜਨਵਰੀ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ, ਬਾਲ ਘਰਾਂ ਦੇ ਬੱਚਿਆਂ ਦੇ ਨਵੇਂ ਸਾਲ ਦੇ ਵਧਾਈ ਕਾਰਡ ਬਣਾਉਣ ਦੇ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਭਾਗੀਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਵਿੱਚ ਰਚਨਾਤਮਕਤਾ, ਸਕਾਰਤਮਕ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਨਵੇਂ ਸਾਲ ਦੇ ਮੌਕੇ ‘ਤੇ ਵਧਾਈ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਬੰਧੀ ਸਭ ਤੋਂ ਵਧੀਆ ਕਾਰਡ ਬਣਾਉਣ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਸਬੰਧ ਵਿੱਚ ਚਿਲਡਰਨ ਹੋਮ, ਜਮਾਲਪੁਰ ਦੇ ਬੱਚਿਆਂ ਵੱਲੋ ਨਵੇਂ ਸਾਲ ਦੇ ਮੌਕੇ ‘ਤੇ ਵਧਾਈ ਕਾਰਡ ਬਣਾਉਣ ਦੇ ਮੁਕਾਬਲੇ ਵਿੱਚ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਹਿਲੇ, ਦੂਸਰੇ, ਤੀਜੇ ਅਤੇ ਕਾਨਸੋਲੇਸ਼ਨ ਦਰਜੇ ‘ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ।
ਉਨ੍ਹਾਂ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਤੋਂ ਹੋਰ ਵਧੀਆ ਕਰਨ ਲਈ ਪ੍ਰੇਰਿਤ ਕੀਤਾ। ਬੱਚਿਆਂ ਵੱਲੋ ਵੀ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਕਾਰਡ ਦੇ ਕੇ ਨਵੇਂ ਸਾਲ ਦੀ ਵਧਾਈ ਦਿੱਤੀ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ, ਰੀਤੂ ਸੂਦ ਅਤੇ ਚਿਲਡਰਨ ਹੋਮ, ਲੁਧਿਆਣਾ ਦਾ ਸਟਾਫ ਅਤੇ ਬੱਚੇ ਵੀ ਮੌਜੂਦ ਸਨ।


