ਲੁਧਿਆਣਾ, 05 ਜਨਵਰੀ – ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਮਰਾਲਾ-ਚੰਡੀਗੜ੍ਹ ਰੋਡ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੂੰ ਮੁਕੰਮਲ ਰੂਪ ਵਿੱਚ ਬਾਲ ਮਜ਼ਦੂਰੀ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਦਾ ਸੰਪੂਰਨ ਤੌਰ ‘ਤੇ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਾਲ ਮਜ਼ਦੂਰੀ ਵਿੱਚ ਗ੍ਰਸਤ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਮੁੜ ਅਪੀਲ ਕੀਤੀ ਕਿ ਬਾਲ ਮਜ਼ਦੂਰੀ ਨਾ ਕਰਵਾਊਣ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇ ।
ਟੀਮ ਵਿੱਚ ਦੀਪਕ ਕੁਮਾਰ, ਵਰਿੰਦਰ ਸਿੰਘ, ਮਨਜੋਤ ਸਿੰਘ ਤੇ ਹੋਰ ਵੀ ਮੌਜੂਦ ਸਨ।


