ਲੁਧਿਆਣਾ, 5 ਜਨਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਾਨਕ ਵਾਰਡ ਨੰਬਰ 32 ਅਧੀਨ ਆਉਂਦੀ ਓਸਵਾਲ ਐਗਰੋ ਤੋਂ ਲੈਕੇ ਸਤਪਾਲ ਚੌਕ ਮੇਨ ਸੂਆ ਰੋਡ ਵਿੱਚ 10 ਇੰਚ ਆਰ.ਐਮ.ਸੀ. ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਕਿਹਾ ਕਿ ਇਹ ਸੜਕ ਪਿਛਲੇ 15 ਸਾਲਾਂ ਤੋਂ ਨਹੀਂ ਬਣਾਈ ਗਈ ਸੀ ਅਤੇ ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਵਿਧਾਇਕ ਛੀਨਾ ਨੇ ਕਿਹਾ ਸੜਕ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ ਸਾਲਾਂ ਤੋਂ ਸੜਕ ‘ਤੇ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ।
ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ, ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਹੁੰਦੀ ਹੈ, ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੁੰਦੇ ਸਨ।
ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਆਉਣ-ਜਾਣ ਨੂੰ ਸੌਖਾ ਹੋਵੇਗਾ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਜਾ ਸਕੇ।
ਇਸ ਮੋੱਕੇ ਕੋਰਡੀਨੇਟਰ ਯੁੱਧ ਨਸ਼ਾ ਵਿਰੁੱਧ ਸੁਖਦੇਵ ਗਰਚਾ. ਬਲਬੀਰ ਸਿੰਘ ਭੋਲਾ. ਰਾਜੂ ਕੈਲੇ ਅਤੇ ਸਥਾਨਕ ਲੋਕ ਵੀ ਸ਼ਾਮਲ ਹੋਏl


