ਹੁਸ਼ਿਆਰਪੁਰ, 8 ਜਨਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ।
ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।


