ਚੰਡੀਗੜ੍ਹ, 8 ਜਨਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨੀ ਕੁਲਦੀਪ ਸਿੰਘ ਗਡਗੱਜ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਪੇਸ਼ ਹੁੰਦੇ ਹਨ ਤਾਂ ਉਹਨਾਂ ਦੇ ਸਪਸ਼ਟੀਕਰਨ ਨੂੰ ਸਾਰੇ ਚੈਨਲਾਂ ’ਤੇ ਲਾਈਵ ਟੈਲੀਕਾਸਟ ਕੀਤਾ ਜਾਵੇ।
ਇਕ ਟਵੀਟ ਵਿਚ ਮੁੱਖ ਮੰਤਰੀ ਨੇ ਲਿਖਿਆ ਹੈ, ’’ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ’’
Trending
- ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ 9 ਮਹੀਨਿਆਂ ਅੰਦਰ ਦੂਰਬੀਨ ਨਾਲ 200 ਆਪਰੇਸ਼ਨ ਕਰਕੇ ਬਣਾਇਆ ਰਿਕਾਰਡ, ਲੋਕਾਂ ਨੂੰ 80 ਤੋਂ 90 ਲੱਖ ਦਾ ਮੁਫ਼ਤ ਇਲਾਜ ਮਿਲਿਆ
- ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਕੀਤੀ ਅਪੀਲ
- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
- ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ,ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਵਧੀਆਂ
- 17 ਜਨਵਰੀ ਨੂੰ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਮੁਹਿੰਮ ਸਫ਼ਲਤਾਪੂਰਵਕ ਸਮਾਪਤ
- ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ ਵੀ ਕੀਤਾ ਜਾਗਰੂਕ
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੇਅਰ ਵਿਨੀਤ ਧੀਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ


